ਸਕੂਲ ’ਚ ਸੌ ਫੀਸਦੀ ਹਾਜ਼ਰੀ ਵਾਲੇ ਵਿਦਿਆਰਥੀ ਸਨਮਾਨਿਤ
ਸਰਕਾਰੀ ਮਿਡਲ ਸਕੂਲ ਪੱਕਾ ’ਚ ਨਵੰਬਰ ਮਹੀਨੇ ਦੌਰਾਨ 100 ਪ੍ਰਤੀਸ਼ਤ ਹਾਜ਼ਰੀਆਂ ਵਾਲੇ ਵਿਦਿਆਰਥੀ ਸਨਮਾਨੇ
Publish Date: Fri, 05 Dec 2025 03:27 PM (IST)
Updated Date: Sat, 06 Dec 2025 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਸੱਤਵੀਂ ਜਮਾਤ ਦੇ ਨਵੰਬਰ ਮਹੀਨੇ ਦੇ 100 ਪ੍ਰਤੀਸ਼ਤ ਹਾਜ਼ਰੀਆਂ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਜਸਬੀਰ ਸਿੰਘ ਜੱਸੀ ਵੱਲੋਂ, ਸਕੂਲ ਦੇ ਐੱਸ.ਐੱਸ.ਮਾਸਟਰ ਸੁਦੇਸ਼ ਸ਼ਰਮਾ ਵੱਲੋਂ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆ ’ਚ ਕਰੀਬ ਤਿੰਨ ਮਹੀਨੇ ਦਾ ਸਮਾਂ ਰਹਿਣ ਕਾਰਨ, ਹਰ ਰੋਜ਼ ਸਕੂਲ ਆਉਣ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਦਸੰਬਰ, ਜਨਵਰੀ, ਫ਼ਰਵਰੀ ਮਹੀਨਿਆਂ ਦੌਰਾਨ ਵੀ 100 ਪ੍ਰਤੀਸ਼ਤ ਹਾਜ਼ਰੀਆਂ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਹਿੰਦੀ ਮਾਸਟਰ ਵਿਕਾਸ ਅਰੋੜਾ ਨੇ ਠੰਡ ਦੇ ਮੱਦੇਨਜ਼ਰ ਠੰਡ ਤੋਂ ਬਚਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਆ। ਇਸ ਮੌਕੇ ਸੱਤਵੀਂ ਜਮਾਤ ਦੇ ਵਿਦਿਆਰਥੀ ਨਵਜੋਤ ਕੌਰ, ਗੁਰਪ੍ਰੀਤ ਸਿੰਘ, ਪਵਨਦੀਪ ਸਿੰਘ, ਲੱਛਮੀ ਕੌਰ, ਵੰਸ਼ਪ੍ਰੀਤ ਕੌਰ, ਅਮਨਦੀਪ ਕੌਰ ਨੂੰ ਸਕੂਲ ਮੁਖੀ ਜਸਬੀਰ ਸਿੰਘ ਜੱਸੀ, ਹਿੰਦੀ ਮਾਸਟਰ ਵਿਕਾਸ ਅਰੋੜਾ, ਸਾਇੰਸ ਮਿਸਟ੍ਰੈਸ ਪ੍ਰਵੀਨ ਲਤਾ, ਐੱਸ.ਐੱਸ.ਮਾਸਟਰ ਸੁਦੇਸ਼ ਕੁਮਾਰ, ਐੱਸ.ਐੱਸ.ਮਿਸਟ੍ਰੈਸ ਜਸਵਿੰਦਰ ਕੌਰ, ਸਾਇੰਸ ਮਿਸਟ੍ਰੈਸ ਜਗਦੀਪ ਕੌਰ ਨੇ ਮਿਲ ਕੇ ਸਨਮਾਨਿਤ ਕੀਤਾ।