ਝੋਟੀਵਾਲਾ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ
ਸੂਬੇਦਾਰ ਮਹਿੰਦਰ ਸਿੰਘ ਮੈਮੋ. ਪਬਲਿਕ ਸੀਨੀ. ਸੈਕੰ. ਸਕੂਲ ਝੋਟੀਵਾਲਾ ਫਰੀਦਕੋਟ ਵੱਲੋਂ ਸਲਾਨਾ ਨਤੀਜਾ ਐਲਾਨਿਆ
Publish Date: Thu, 26 Mar 2026 04:52 PM (IST)
Updated Date: Fri, 27 Mar 2026 04:02 AM (IST)

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਸਾਦਿਕ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਸੂਬੇਦਾਰ ਮਹਿੰਦਰ ਸਿੰਘ ਮੈਮੋ. ਪਬਲਿਕ ਸੀਨੀ. ਸੈਕੰ ਸਕੂਲ ਵੱਲੋਂ ਨਰਸਰੀ ਤੋਂ ਗਿਆਰਵੀਂ ਕਲਾਸ ਤੱਕ ਦੇ ਨਤੀਜੇ ਐਲਾਨੇ ਗਏ। ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਬੁੱਟਰ ਨੇ ਦੱਸਿਆ ਕਿ ਸਾਰੀਆਂ ਕਲਾਸਾਂ ਦੇ ਨਤੀਜੇ ਸ਼ਾਨਦਾਰ ਰਹੇ। ਇਨਾਮ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੁਲਦੀਪ ਸਿੰਘ ਖ਼ੇਤਰ ਸਕੱਤਰ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਡਾ. ਜਗਵੀਰ ਸਿੰਘ ਵਿਰਦੀ ਅਤੇ ਡਾ. ਕੋਮਲਪ੍ਰੀਤ ਕੌਰ ਵਿਰਦੀ ਮੈਡੀਕਲ ਅਫਸਰ ਸਿਵਲ ਹਸਪਤਾਲ ਸਾਦਿਕ ਵਿਸ਼ੇਸ਼ ਤੌਰ ਤੇ ਪਹੁੰਚੇ। ਪਹਿਲੀਆਂ ਤਿੰਨ ਪੂਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡ ਅਤੇ ਚੌਥੇ ਅਤੇ ਪੰਜਵੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੌਂਸਲਾ ਵਧਾਊ ਮੈਡਲ ਦਿੱਤੇ ਗਏ। ਇਸ ਪ੍ਰੋਗਰਾਮ ਵਿਚ ਸਕੂਲ ਦੀ ਸਲਾਨਾ ਰਿਪੋਰਟ ਪੜੀ ਗਈ ਅਤੇ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਮਨੇਜਮੈਂਟ ਕਮੇਟੀ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰੇ ਬੱਚੇ ਚੰਗੇ ਅੰਕਾਂ ਨਾਲ ਪਾਸ ਹੋਣ ਤੇ ਸਮੂਹ ਮਾਪੇ ਸਹਿਬਾਨ ਨੇ ਖੁਸ਼ੀ ਦਾ ਇਜਹਾਰ ਕੀਤਾ ਅਤੇ ਸਟਾਫ਼ ਦੀ ਮਿਹਨਤ ਦੀ ਪ੍ਰਸੰਸਾ ਕੀਤੀ। ਇਸ ਸਮਾਗਮ ਵਿਚ ਸਰਬਜੀਤ ਕੌਰ ਬੁੱਟਰ ਵਾਈਸ ਪ੍ਰਿੰਸੀਪਲ, ਜਸਵੀਰ ਕੌਰ ਬੁੱਟਰ ਚੇਅਰਪਰਸਨ, ਬਲਦੇਵ ਸਿੰਘ ਠੇਕੇਦਾਰ, ਗੁਰਵਿੰਦਰ ਔਲਖ ਫੋਰਜ਼ ਇੰਸਟੀਟਿਊਟ, ਜਸਵਿੰਦਰ ਸਿੰਘ ਰਾਜੂ ਗੱਖੜ ਸਮੇਤ ਵਿਦਿਆਰਥੀ, ਮਾਪੇ ਸਹਿਬਾਨ ਅਤੇ ਸਮੂਹ ਸਟਾਫ਼ ਮੈਂਬਰ ਹਾਜਰ ਸਨ।