ਆੜ੍ਹਤ ਦੀ ਦੁਕਾਨ ਤੋਂ ਝੋਨੇ ਦੇ ਗੱਟੇ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
ਥਾਣਾ ਬਾਘਾਪੁਰਾਣਾ ਦੇ ਅਧੀਨ
Publish Date: Sun, 16 Nov 2025 04:28 PM (IST)
Updated Date: Sun, 16 Nov 2025 04:29 PM (IST)

ਮੁਲਜ਼ਮ ਖਿਲਾਫ਼ ਪਹਿਲਾਂ ਵੀ ਦਰਜ ਹਨ ਤਿੰਨ ਮਾਮਲੇ ਸਵਰਨ ਗੁਲਾਟੀ ਪੰਜਾਬੀ ਜਾਗਰਣਮੋਗਾ : ਥਾਣਾ ਬਾਘਾਪੁਰਾਣਾ ਦੇ ਅਧੀਨ ਪੈਂਦੇ ਪਿੰਡ ਮਾਹਲਾਂ ਕਲਾਂ ਵਿਖੇ ਇਕ ਆੜ੍ਹਤ ਦੀ ਦੁਕਾਨ ਤੋਂ ਕੁਝ ਦਿਨ ਪਹਿਲਾਂ ਅਣਪਛਾਤੇ ਵਿਅਕਤੀ 53 ਗੱਟੇ ਝੋਨੇ ਦੀਆਂ ਬੋਰੀਆਂ ਚੋਰੀ ਕਰ ਕੇ ਲੈ ਗਏ। ਪੁਲਿਸ ਨੇ ਉਸ ਸਮੇਂ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਕੇ ਚੋਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਸੀ ਤੇ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਹਾਸਲ ਹੋਈ ਜਦ ਪੁਲਿਸ ਨੇ ਝੋਨੇ ਦੇ ਗੱਟੇ ਚੋਰੀ ਕਰਨ ਵਾਲੇ ਇਕ ਮੁਲਜ਼ਮ ਨੂੰ ਇਨੋਵਾ ਗੱਡੀ ਸਮੇਤ ਕਾਬੂ ਕਰ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਦਲਬੀਰ ਸਿੰਘ ਬਾਘਾਪੁਰਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਸੁਪਰਵੀਜ਼ਨ ਹੇਠ ਥਾਣਾ ਬਾਘਾਪੁਰਾਣਾ ਦੇ ਇਸੰਪੈਕਟਰ ਜਤਿੰਦਰ ਸਿੰਘ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿਮ ਨੂੰ ਉਸ ਸਮੇਂ ਸਫਲਤਾ ਮਿਲੀ ਕਿ ਐੱਸਆਈ ਇਕਬਾਲ ਸਿੰਘ ਚੌਕੀ ਇੰਚਾਰਜ ਨੱਥੂਵਾਲਾ, ਹੌਲਦਾਰ ਹਰਜੀਤ ਸਿੰਘ ਵੱਲੋਂ 24, 25 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਜਗਮੋਹਨ ਸਿੰਘ ਅਤੇ ਯਾਦਵਿੰਦਰ ਸਿੰਘ ਦੀ ਆੜ੍ਹਤ ਪਿੰਡ ਮਾਹਲਾ ਕਲਾਂ ਵਿਖੇ ਕਰੀਬ 53 ਗੱਟੇ ਝੋਨੇ ਦੇ ਕੋਈ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ ਸਨ। ਪੁਲਿਸ ਨੇ ਉਸ ਸਮੇਂ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਕਰਨ ਲਈ ਤਫਤੀਸ਼ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦ ਪੁਲਿਸ ਨੇ ਝੋਨੇ ਦੇ ਗੱਟੇ ਚੋਰੀ ਕਰਕੇ ਲੈ ਜਾਣ ਵਾਲੇ ਦੋਸ਼ੀ ਅਰਸ਼ਪ੍ਰੀਤ ਸਿੰਘ ਉਰਫ ਹੈਪੀ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਨੇ ਚੋਰੀ ਦੀ ਵਾਰਦਾਤ ਵਿਚ ਵਰਤੀ ਗਈ ਇਨੋਵਾ ਗੱਡੀ ਬਰਾਮਦ ਕਰ ਲਈ। ਉਨ੍ਹਾਂ ਕਿਹਾ ਕਿ ਗੱਡੀ ਦੀਆਂ ਬੈਠਣ ਵਾਲੀਆਂ ਸੀਟਾਂ ਕੱਢੀਆ ਹੋਈਆ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਦੋਸ਼ੀ ਪਾਸੋਂ ਇਕ ਲੋਹੇ ਦੀ ਕੁੰਡੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤਾ ਮੁਲਜ਼ਮ ਪੁਲਿਸ ਰਿਮਾਂਡ ਪਰ ਹੈ ਜਿਸ ਪਾਸੋ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਸਾਥੀਆਂ ਅਤੇ ਚੋਰੀ ਕੀਤੇ ਝੋਨੇ ਨੂੰ ਖਰੀਦਣ ਅਤੇ ਵੇਚਣ ਵਾਲਿਆਂ ਖਿਲਾਫ਼ ਵੀ ਤਫਤੀਸ਼ ਕਰ ਕੇ ਬਣਦੀ ਕਾਰਵਾਈ ਅਮਲ ਵਿਰ ਲਿਆਦੀ ਜਾਵੇਗੀ। ਡੀਐੱਸਪੀ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਖਿਲਾਫ਼ ਪਹਿਲਾਂ ਵੀ 3 ਹੋਰ ਐੱਨਡੀਪੀਐੱਸ ਐਕਟ ਅਤੇ ਚੋਰੀ ਆਦਿ ਦੇ ਮਾਮਲੇ ਦਰਜ ਹਨ।