ਚੋਣ ਦੀ ਜਿੱਤ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਾਈ : ‘ਆਪ’ ਆਗੂ
ਤਰਨਤਾਰਨ ਜ਼ਿਮਨੀ ਚੋਣ ਦੀ ਜਿੱਤ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਗਾਈ : ‘ਆਪ’ ਆਗੂ
Publish Date: Wed, 19 Nov 2025 06:51 PM (IST)
Updated Date: Wed, 19 Nov 2025 06:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਤਰਨਤਾਰਨ ਜ਼ਿਮਨੀ ਚੋਣ ਦੀ ਜਿੱਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ’ਤੇ ਮੋਹਰ ਲਾ ਦਿੱਤੀ ਹੈ। ਇਹ ਪ੍ਰਗਟਾਵਾ ਪਿੰਡ ਕਰੀਰਵਾਲੀ ਦੇ ਪੰਚਾਇਤ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਮੇਲ ਸਿੰਘ ਬਾਠ, ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਅੰਕੁਸ਼ ਬਾਂਸਲ, ਆਮ ਆਦਮੀ ਪਾਰਟੀ ਦੇ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ਆਮ ਆਦਮੀ ਪਾਰਟੀ ਦੇ ਯੂਥ ਆਗੂ ਲੱਬੀ ਧਾਲੀਵਾਲ ਵਾੜਾ ਭਾਈਕਾ ਅਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਨੇ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਵੋਟਰ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਖ਼ੁਸ਼ ਹਨ ਅਤੇ ਉਨ੍ਹਾਂ ਆਪਣਾ ਫ਼ੈਸਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਦਿੱਤਾ ਹੈ। ਉਨ੍ਹਾਂ ਨੇ ਤਰਨਤਾਰਨ ਹਲਕੇ ਦੇ ਵੋਟਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦਾ ਅਥਾਹ ਵਿਕਾਸ ਕਰਨ ਦੇ ਨਾਲ-ਨਾਲ ਭਿ੍ਰਸ਼ਟਾਚਾਰ ਨੂੰ ਨਕੇਲ ਪਾ ਕੇ ਇੱਕ ਪਾਰਦਰਸ਼ੀ ਸ਼ਾਸਨ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ, ਬਗੈਰ ਰਿਸ਼ਵਤਖੋਰੀ ਤੋਂ ਸਰਕਾਰੀ ਨੌਕਰੀਆਂ, ਖੇਤਾਂ ਤਕ ਨਹਿਰੀ ਪਾਣੀ ਪਹਿਚਾਉਣਾ ਆਦਿ ਉਹ ਕਾਰਜ ਹਨ, ਜਿਸ ਬਾਰੇ ਕਦੇ ਵੀ ਕਿਸੇ ਸਰਕਾਰ ਨੇ ਨਹੀਂ ਸੋਚਿਆ। ਸੂਬੇ ਵਿਚ ਵੱਡੇ-ਵੱਡੇ ਵਿਕਾਸ ਕਾਰਜ ਕਰਵਾ ਕੇ ਸੂਬੇ ਵਿਚ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ। ਨਸ਼ਿਆਂ ਖ਼ਿਲਾਫ਼ ਵਿੱਢਿਆ ਯੁੱਧ ਕਈ ਜ਼ਿੰਦਗੀਆਂ ਨੂੰ ਬਚਾਉਣ ਵਿਚ ਸਹਾਈ ਹੋ ਰਿਹਾ ਹੈ। ਹਰਮੇਲ ਸਿੰਘ ਬਾਠ ਕਰੀਰਵਾਲੀ, ਅੰਕੁਸ਼ ਬਾਂਸਲ ਜੈਤੋ, ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ਲੱਬੀ ਧਾਲੀਵਾਲ ਵਾੜਾ ਭਾਈਕਾ ਅਤੇ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਨੇ ਕਿਹਾ ਕਿ 2027 ਵਿਚ ਵੀ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ।