ਅਧਿਆਪਕਾਂ ਨੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਕੱਢੀ ਭੜਾਸ
ਅਧਿਆਪਕਾਂ ਨੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤੇ
Publish Date: Tue, 03 Mar 2026 05:34 PM (IST)
Updated Date: Tue, 03 Mar 2026 05:35 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਸਾਂਝਾ ਅਧਿਆਪਕ ਮੋਰਚਾ ਤੇ ਅਧਿਆਪਕ ਜਥੇਬੰਦੀਆਂ ਦੇ ਸੱਦੇ ’ਤੇ ਰੋਸ ਪ੍ਰਦਰਸ਼ਨ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਨਾਂ ਹਲਕਾ ਵਿਧਾਇਕ ਮਲੋਟ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਉਨ੍ਹਾਂ ਦੀ ਗੈਰ ਮੌਜੂਦਗੀ ’ਚ ਉਨ੍ਹਾਂ ਦੇ ਦਫਤਰ ਇੰਚਾਰਜ ਖੁਰਾਣਾ ਨੂੰ ਰੋਸ ਪੱਤਰ ਦਿੱਤਾ ਗਿਆ। ਅਧਿਆਪਕ ਆਗੂਆਂ ਮਨੋਹਰ ਲਾਲ ਸ਼ਰਮਾ, ਬਲਦੇਵ ਸਿੰਘ ਸਾਹੀਵਾਲ, ਕੀਮਤ ਕੁਮਾਰ, ਸੁਰਿੰਦਰ ਸਿੰਘ ਗਿੱਲ, ਕੁਲਦੀਪ ਕੁਮਾਰ, ਰਵਿੰਦਰ ਸਿੰਘ ਗਿੱਦੜਬਾਹਾ, ਸੁਖਜੀਤ ਸਿੰਘ, ਅਮਿਤ ਕੁਮਾਰ, ਪਰਖਜੀਤ ਸਿੰਘ, ਵਿਕਰਮਜੀਤ ਸਿੰਘ ਸੰਧੂ ਨੇ ਸਾਂਝੇ ਬਿਆਨ ’ਚ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਨ ਸੀ ਟੀ ਈ ਦੇ ਨੋਟੀਫਿਕੇਸ਼ਨ ਦੀ ਅਣਦੇਖੀ ਕਰਕੇ 01.09.2025 ਨੂੰ ਸਾਰੇ ਅਧਿਆਪਕਾਂ ਤੇ ਥੋਪੇ ਟੈੱਟ ਦੇ ਗੈਰ ਸੰਵਿਧਾਨਿਕ ਫੈਸਲੇ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਜਾਵੇ, ਟੈੱਟ ਲਾਗੂ ਹੋਣ ਤੋਂ ਪਹਿਲਾਂ ਐਨ ਸੀ ਟੀ ਈ ਵੱਲੋਂ ਨਿਰਧਾਰਿਤ ਕੀਤੀਆਂ ਯੋਗਤਾਵਾਂ ਅਤੇ ਸਮੇਂ ਸਮੇਂ ਤੇ ਵੱਖ-ਵੱਖ ਟੈਸਟਾਂ ਦੀ ਮੈਰਿਟ ਅਨੁਸਾਰ ਨਿਯੁਕਤ ਕੀਤੇ ਗਏ ਅਧਿਆਪਕਾਂ ਨੂੰ ਇਨਸਾਫ ਦਵਾਉਣ ਲਈ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਖਲ ਕੀਤੀ ਜਾਵੇ, ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ ਦੀਆਂ ਤੁਰੰਤ ਪਦਉਨਤੀਆਂ ਕੀਤੀਆਂ ਜਾਣ, ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ ਤੇ 8 ਮਾਰਚ ਦੇ ਜਬਰੀ ਥੋਪੇ ਟੈੱਟ ਦਾ ਟੈਸਟ ਰੱਦ ਕੀਤਾ ਜਾਵੇ ਅਤੇ ਇਹਨਾਂ ਅਧਿਆਪਕਾਂ ਤੇ 15 ਮਾਰਚ ਨੂੰ ਮੁਢਲੀ ਨਿਯੁਕਤੀ ਲਈ ਲਿਆ ਜਾ ਰਿਹਾ ਟੈੱਟ ਥੋਪਣਾ ਬੰਦ ਕੀਤਾ ਜਾਵੇ। ਇਸ ਰੋਸ ਪ੍ਰਦਰਸ਼ਨ ਵਿੱਚ ਮਨਜਿੰਦਰ ਕੌਰ, ਰਮਨਦੀਪ ਕੌਰ, ਬਲਜਿੰਦਰ ਕੌਰ, ਮੀਨੂ ਰਾਣੀ, ਅਸ਼ੋਕ ਕੁਮਾਰ, ਹੈਪੀ, ਰਮੇਸ਼ ਕੁਮਾਰ ਵਰਮਾ, ਦਵਿੰਦਰ ਸਿੰਘ, ਦਲੀਪ ਕੁਮਾਰ ਵਰਿੰਦਰ ਸਿੰਘ, ਗੁਰਮੀਤ ਸਿੰਘ ਹੁੰਦਲ, ਲਵਪ੍ਰੀਤ ਸਿੰਘ, ਰਜੀਵ ਕੁਮਾਰ, ਪ੍ਰਗਟ ਸਿੰਘ, ਡਾ. ਅਮਨਦੀਪ ਸਿੰਘ, ਜੈਮਲ ਸਿੰਘ, ਅਜੇ ਗੋਇਲ ਤੋਂ ਇਲਾਵਾ ਵੱਡੀ ਗਿਣਤੀ ’ਚ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਵਿਕਰਮਜੀਤ ਸਿੰਘ ਸੰਧੂ ਨੇ ਨਿਭਾਈ।