ਪੰਜਾਬ ਬਚਾਓ ਰੈਲੀ ’ਚ ਪੁੱਜੇ ਵਰਕਰਾਂ ਦਾ ਧੰਨਵਾਦ : ਹਨੀ
ਪੰਜਾਬ ਬਚਾਓ ਰੈਲੀ ’ਚ ਹਜ਼ਾਰਾਂ ਦੀ ਗਿਣਤੀ ’ਚ ਪੁੱਜੇ ਜੁਝਾਰੂ ਵਰਕਰਾਂ ਦਾ ਧੰਨਵਾਦ : ਹਨੀ ਫੱਤਣਵਾਲਾ
Publish Date: Wed, 08 Apr 2026 03:27 PM (IST)
Updated Date: Wed, 08 Apr 2026 03:29 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਬੀਤੇ ਦਿਨੀਂ ਮਲੋਟ ਰੋਡ ’ਤੇ ਆਯੋਜਿਤ ਕੀਤੀ ਗਈ ਪੰਜਾਬ ਬਚਾਓ ਰੈਲੀ ਨੇ ਸ਼ੋ੍ਮਣੀ ਅਕਾਲੀ ਦਲ ਨੂੰ ਨਵਾਂ ਜੋਸ਼ ਬਖ਼ਸ਼ਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਦੇਖ-ਰੇਖ ਹੇਠ ਹੋਈ ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਜੁਝਾਰੂ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਵਰਕਰਾਂ ਦਾ ਜੋਸ਼ ਅਤੇ ਉਤਸ਼ਾਹ ਦੇਖਣਯੋਗ ਸੀ, ਜਿਸ ਨੇ ਪਾਰਟੀ ਦੇ ਹੌਸਲੇ ਹੋਰ ਬੁਲੰਦ ਕੀਤੇ। ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਸਭ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਰੈਲੀ ਸਿਰਫ਼ ਲੀਡਰਸ਼ਿਪ ਕਰਕੇ ਨਹੀਂ, ਸਗੋਂ ਜੁਝਾਰੂ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਨਾਲ ਸਫਲ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀ ਤਾਕਤ ਉਸਦੇ ਨਿਸ਼ਠਾਵਾਨ ਵਰਕਰ ਹਨ, ਜੋ ਹਰ ਸਮੇਂ ਪਾਰਟੀ ਦੇ ਨਾਲ ਖੜ੍ਹੇ ਰਹਿੰਦੇ ਹਨ। ਹਨੀ ਫੱਤਣਵਾਲਾ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਵਰਕਰ ਇਸੇ ਤਰ੍ਹਾਂ ਪਾਰਟੀ ਦਾ ਸਾਥ ਦੇਣਗੇ ਅਤੇ ਪੰਜਾਬ ਦੇ ਹੱਕਾਂ ਲਈ ਲੜਾਈ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਬਚਾਓ ਮੁਹਿੰਮ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ, ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਣ ਵਾਲੇ ਵੱਡੇ ਬਦਲਾਅ ਦੀ ਨਿਸ਼ਾਨੀ ਹੈ।