ਬਾਬਾ ਜਿਉਣ ਦਾਸ ਤੇ ਸੰਤ ਰੱਬ ਜੀ ਦੀ ਬਰਸੀ ਮਨਾਈ
ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ
Publish Date: Sun, 02 Nov 2025 04:27 PM (IST)
Updated Date: Mon, 03 Nov 2025 04:01 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਪਾਵਨ ਚਰਨ ਕਮਲਾਂ ਦੀ ਕਿਰਪਾ ਨਾਲ, ਨਗਰ ਮਹਿਰੋਂ ਦੀ ਸੰਗਤ ਵੱਲੋਂ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਅਪਰ ਅਪਾਰ ਸਦਕੇ, ਡੇਰਾ ਬਾਬਾ ਤਪੀਆ ਜੀ, ਪਿੰਡ ਮਹਿਰੋਂ ਵਿਖੇ ਹਰ ਸਾਲ ਦੀ ਤਰ੍ਹਾਂ ਬ੍ਰਹਮ ਸੰਤ ਮੁਨੀ ਜੀ ਜਲਾਲ ਵਾਲੇ, ਇਲਾਕਾ ਨਿਵਾਸੀ, ਨਗਰ ਪੰਚਾਇਤ, ਐੱਨਆਰਆਈ ਵੀਰਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਸ ਵਾਰ ਵੀ ਬ੍ਰਹਮ ਗਿਆਨੀ ਸੰਤ ਬਾਬਾ ਜਿਉਣ ਦਾਸ ਜੀ ਦੀ 41ਵੀਂ ਬਰਸੀ, ਕਾਰ ਸੇਵਾ ਵਾਲੇ ਸੰਤ ਅਜਮੇਰ ਸਿੰਘ ਰੱਬ ਜੀ ਦੀ 27ਵੀਂ ਬਰਸੀ ਅਤੇ ਸੱਚਖੰਡ ਵਾਸੀ ਬਾਬਾ ਮੁਖਤਿਆਰ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਮਨਾਇਆ ਗਿਆ। ਇਸ ਮੌਕੇ ਸਵੇਰ ਵੇਲੇ ਭਾਈ ਨਿਰਭੈ ਸਿੰਘ ਜੀ ਹਜੂਰੀ ਰਾਗੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਤਰ੍ਹਾਂ ਪੰਥ ਦੀਆਂ ਵਿਸ਼ਾਲ ਸ਼ਖ਼ਸੀਅਤਾਂ ਤੇ ਮਹਾਨ ਸੰਤ ਜਨ ਸੰਗਤਾਂ ਨੂੰ ਗੁਰਬਾਣੀ ਦੇ ਰਸ ਵਿਚ ਰੰਗਿਆ। ਇਸ ਮੌਕੇ ਪ੍ਰਸਿੱਧ ਮਹਾਂਪੁਰਖ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਨੇ ਸਮਾਗਮ ਦੌਰਾਨ ਆਪਣੇ ਪ੍ਰੇਰਣਾਦਾਇਕ ਪ੍ਰਵਚਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਜਿਉਣਾ ਹੀ ਸੱਚੀ ਮਨੁੱਖਤਾ ਹੈ। ਉਨ੍ਹਾਂ ਨੇ ਕਿਹਾ ਕਿ ਸਮਾਗਮ ਸਿਰਫ ਰਸਮਾਂ ਨਹੀਂ, ਇਹ ਸਾਨੂੰ ਭਵਸਾਗਰ ਤੋਂ ਪਾਰ ਲੰਘਾਉਣ ਵਾਲੇ ਮਲਾਹ ਹਨ। ਅੰਤ ਵਿਚ ਬਾਬਾ ਜੀ ਨੇ ਗੁਰੂ ਬਾਣੀ ਦੀ ਪੰਗਤੀ ਭਈ ਪਰਾਪਤਿ ਮਾਨੁਖ ਦੇਹੁਰੀਆ ਦਾ ਉਚਾਰਣ ਕਰਦਿਆਂ ਕਿਹਾ ਕਿ ਇਹ ਮਨੁੱਖੀ ਦੇਹ ਸਾਡੀ ਸਭ ਤੋਂ ਵੱਡੀ ਪ੍ਰਾਪਤੀ ਹੈ ਹੁਣ ਸਾਨੂੰ ਇਸ ਨੂੰ ਪ੍ਰਭੂ ਪ੍ਰਾਪਤੀ ਲਈ ਵਰਤਣਾ ਚਾਹੀਦਾ ਹੈ। ਇਸ ਮੌਕੇ ਤਿੰਨੇ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।