ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਨਵਾਂ ਸਾਲ 2024 ਦੀ ਸ਼ੁੱਭ ਆਰੰਭਤਾ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟ੍ਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਡੀਆਈਜੀ ਇੰਦਰਬੀਰ ਸਿੰਘ, ਸੀਨੀਅਰ ਕਪਤਾਨ ਪੁਲਿਸ ਮੋਗਾ ਵਿਵੇਕਸ਼ੀਲ ਸੋਨੀ, ਐੱਸਡੀਐੱਮ ਸਾਰੰਗਪ੍ਰਰੀਤ ਸਿੰਘ ਅੌਜਲਾ ਤੇ ਚਾਰੂਮਿਤਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਪ੍ਰਭਦੀਪ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਅੱਗੇ ਹਾਜ਼ਰੀਆਂ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਵੀ ਹਾਜ਼ਰ ਸਨ।
Publish Date: Mon, 08 Jan 2024 04:37 PM (IST)
Updated Date: Mon, 08 Jan 2024 04:37 PM (IST)
ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਨਵਾਂ ਸਾਲ 2024 ਦੀ ਸ਼ੁੱਭ ਆਰੰਭਤਾ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟ੍ਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਡੀਆਈਜੀ ਇੰਦਰਬੀਰ ਸਿੰਘ, ਸੀਨੀਅਰ ਕਪਤਾਨ ਪੁਲਿਸ ਮੋਗਾ ਵਿਵੇਕਸ਼ੀਲ ਸੋਨੀ, ਐੱਸਡੀਐੱਮ ਸਾਰੰਗਪ੍ਰਰੀਤ ਸਿੰਘ ਅੌਜਲਾ ਤੇ ਚਾਰੂਮਿਤਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਪ੍ਰਭਦੀਪ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਅੱਗੇ ਹਾਜ਼ਰੀਆਂ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਉਣ ਦੇ ਅਧਿਕਾਰੀਆਂ, ਕਰਮਚਾਰੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਨਵੇਂ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ 'ਚ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੀਏ ਅਤੇ ਆਪਣੇ ਫ਼ਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਈਏ।
ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਸਾਨੂੰ ਸਰਕਾਰੀ ਨੌਕਰੀ ਦੀ ਬਖਸ਼ਿਸ਼ ਕੀਤੀ ਹੈ। ਇਸ ਲਈ ਸਾਨੂੰ ਲੋਕਾਂ ਦੇ ਕੰਮ ਖਿੜੇ ਮੱਥੇ ਅਤੇ ਪਹਿਲ ਦੇ ਆਧਾਰ 'ਤੇ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਆਓ ਅਸੀਂ ਸਾਰੇ ਸ੍ਰੀ ਗੁਰੂ ਗੰ੍ਥ ਸਾਹਿਬ ਦੀ ਹਜ਼ੂਰੀ ਵਿਚ ਪਰਮਾਤਮਾ ਅੱਗੇ ਅਰਦਾਸ ਕਰੀਏ ਕਿ ਸਾਡਾ ਸਾਰਿਆਂ ਦਾ ਨਵਾਂ ਵਰ੍ਹਾ 2024 ਕੁਦਰਤੀ ਆਫ਼ਤਾਂ ਤੋਂ ਬਗੈਰ ਸੁਖੀ ਸਾਂਦੀ ਬਤੀਤ ਹੋਵੇ। ਇਸ ਮੌਕੇ ਚਾਹ, ਪ੍ਰਸ਼ਾਦਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।