ਮਾਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਲੇ ਤੋਹਫ਼ੇ ਦੀ ਸਿਆਸੀ ਗਲਿਆਰਿਆਂ 'ਚ ਹੋਣ ਲੱਗੀ ਚਰਚਾ, ਇਸ ਸਹੂਲਤ ਨਾਲ ਘੱਟੇਗਾ ਮਾਪਿਆਂ ਦਾ ਬੋਝ
ਸਰਾਂ ਇੰਮੀਗ੍ਰੇਸ਼ਨ ਦੇ ਐੱਮਡੀ ਹਰਸਿਮਰਨਜੀਤ ਸਿੰਘ ਸਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਇਸ ਪੰਜਾਬ ਹਿਤੈਸ਼ੀ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।ਸਰਾਂ ਨੇ ਕਿਹਾ ਮਾਨ ਸਰਕਾਰ ਨੇ ਨੀਟ ਦੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ ਕਰਕੇ ਇਕ ਬਹੁਤ ਹੀ ਵਧੀਆ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ ਜੋ ਆਪਣੇ ਇਮਤਿਹਾਨ ਕੇਂਦਰਾਂ ਤੱਕ ਪਹੁੰਚਣ ਲਈ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ।
Publish Date: Sat, 23 May 2026 12:43 PM (IST)
Updated Date: Sat, 23 May 2026 12:51 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ - ਸਰਾਂ ਇੰਮੀਗ੍ਰੇਸ਼ਨ ਦੇ ਐੱਮਡੀ ਹਰਸਿਮਰਨਜੀਤ ਸਿੰਘ ਸਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਇਸ ਪੰਜਾਬ ਹਿਤੈਸ਼ੀ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।ਸਰਾਂ ਨੇ ਕਿਹਾ ਮਾਨ ਸਰਕਾਰ ਨੇ ਨੀਟ ਦੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ ਕਰਕੇ ਇਕ ਬਹੁਤ ਹੀ ਵਧੀਆ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ ਜੋ ਆਪਣੇ ਇਮਤਿਹਾਨ ਕੇਂਦਰਾਂ ਤੱਕ ਪਹੁੰਚਣ ਲਈ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ।
ਐੱਮਡੀ ਹਰਸਿਮਰਨਜੀਤ ਸਿੰਘ ਸਰਾਂ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਕਦਮ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਇਕ ਸ਼ਲਾਘਾਯੋਗ ਫ਼ੈਸਲਾ ਹੈ। ਉਨ੍ਹਾਂ ਕਿਹਾ ਅਜਿਹੇ ਲੋਕ-ਹਿੱਤ ਫੈਸਲੇ ਪੰਜਾਬ ਦੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਹੌਂਸਲਾ ਦਿੰਦੇ ਹਨ। ਉਨ੍ਹਾਂ ਸਰਾਂ ਇੰਮੀਗ੍ਰੇਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਅਜਿਹੇ ਪੰਜਾਬ ਪ੍ਰਤੀ ਫ਼ੈਸਲਿਆਂ ਦੀ ਜ਼ਰੂਰਤ ਦੱਸਿਆ।