ਧਾਰਮਿਕ ਸਿੱਖਿਆ ਦੇ ਜੇਤੂਆਂ ਬੱਚਿਆਂ ਨੂੰ ਕੀਤਾ ਸਨਮਾਨਿਤ
ਧਾਰਮਿਕ ਸਿੱਖਿਆ ਦੇ ਰੰਗ ’ਚ ਰੰਗਿਆ ‘ਦਾ ਗਲੈਡੀਓਲਸ ਸਕੂਲ’
Publish Date: Wed, 29 Apr 2026 04:06 PM (IST)
Updated Date: Wed, 29 Apr 2026 04:07 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ‘ਦਾ ਗਲੈਡੀਓਲਸ ਸਕੂਲ’ ’ਚ ਸਿੱਖ ਮਿਸ਼ਨਰੀ ਕਾਲਜ ਦੇ ਸਹਿਯੋਗ ਨਾਲ ਧਾਰਮਿਕ ਸਿੱਖਿਆ ਸਬੰਧੀ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸੰਦੀਪ ਕੌਰ, ਸਿੱਖ ਮਿਸ਼ਨਰੀ ਕਾਲਜ ਵੱਲੋਂ ਸੁਖਦਰਸ਼ਨ ਸਿੰਘ, ਮਨਮੋਹਨ ਸਿੰਘ, ਗੁਰਚਰਨ ਸਿੰਘ, ਗੁਰਪਾਲ ਸਿੰਘ ਤੇ ਮੈਰਿਟ ਪ੍ਰਾਪਤ ਵਿਦਿਆਰਥੀਆਂ ਦੇ ਮਾਤਾ-ਪਿਤਾ, ਸਟਾਫ ਵੱਲੋਂ ਦਵਿੰਦਰਪਾਲ ਕੌਰ, ਸਤਵੀਰ ਕੌਰ, ਮਨਪ੍ਰੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਸਤਵੀਰ ਕੌਰ ਵੱਲੋਂ ਕੀਤੀ ਗਈ। ਨੈਤਿਕ ਸਿੱਖਿਆ ਦੇ ਪੇਪਰ ’ਚ ਕੁੱਲ 74 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 11 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ। ਇਨ੍ਹਾਂ ਹੋਣਹਾਰ ਬੱਚਿਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ 20 ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਅੰਕ ਤੱਕ ਅੰਕ ਪ੍ਰਾਪਤ ਕਰਨ ’ਤੇ ਸਰਟੀਫਿਕੇਟ ਦਿੱਤੇ ਗਏ, ਜਦਕਿ ਬਾਕੀ 43 ਵਿਦਿਆਰਥੀਆਂ ਨੂੰ ਭਾਗ ਲੈਣ ਲਈ ਪ੍ਰਮਾਣ ਪੱਤਰ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਅੰਤ ’ਚ ਸਿੱਖ ਮਿਸ਼ਨਰੀ ਕਾਲਜ ਵੱਲੋਂ ਨੈਤਿਕ ਸਿੱਖਿਆ ਦੇ ਪੇਪਰ ਨੂੰ ਸੁਚਾਰੂ ਢੰਗ ਨਾਲ ਕੋਆਰਡੀਨੇਟ ਕਰਨ ਲਈ ਸਮਾਂ ਦੇਣ ਵਾਸਤੇ ਇਸ ਪ੍ਰੀਖਿਆ ਦੇ ਸਬੰਧ ’ਚ ਅਧਿਆਪਕ ਸਾਹਿਬਾਨਾਂ ਦੀ ਡਿਊਟੀ ਲਾਉਣ ਵਾਸਤੇ ਪ੍ਰਿੰਸੀਪਲ ਸੰਦੀਪ ਕੌਰ ਤੇ ਸਤਵੀਰ ਕੌਰ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਮਨਪ੍ਰੀਤ ਕੌਰ ਤੇ ਦਵਿੰਦਰ ਪਾਲ ਕੌਰ ਦੀ ਭੂਮਿਕਾ ਦੀ ਵੀ ਭਰਪੂਰ ਸਰਾਹਨਾ ਕੀਤੀ ਗਈ।