ਗਲੂਕੋਮਾ ਹਫਤਾ ਮਨਾਉਣ ਦਾ ਮੁੱਖ ਮਕਸਦ ਅੱਖਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨਾ : ਡਾ. ਸੁਨੀਲ ਬਾਂਸਲ
ਗਲੂਕੋਮਾ ਹਫਤਾ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨਾ : ਡਾ. ਸੁਨੀਲ ਬਾਂਸਲ
Publish Date: Tue, 10 Mar 2026 06:33 PM (IST)
Updated Date: Tue, 10 Mar 2026 06:36 PM (IST)

ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ‘ਕੌਮੀ ਅੰਨ੍ਹਾਪਣ ਰੋਕਥਾਮ’ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ ਸੁਨੀਲ ਬਾਂਸਲ ਦੇ ਦਿਸਾ ਨਿਰਦੇਸਾਂ ਅਨੁਸਾਰ ਡਾ. ਰੌਬਿਨ ਦੀ ਦੇਖ ਰੇਖ ਹੇਠ ਬਲਾਕ ਦੋਦਾ ਅਧੀਨ ਸਾਰੀਆਂ ਸਿਹਤ ਸੰਸਥਾਵਾਂ ’ਚ ‘ਗਲੋਕੋਮਾ ਸੰਸਾਰ ਲਈ ਇਕਜੁੱਟ ਹੋਈਏ’ ਥੀਮ ਹੇਠ 14 ਮਾਰਚ ਤੱਕ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਬਾਂਸਲ ਨੇ ਦੱਸਿਆ ਕਿ ਇਸ ਗਲੂਕੋਮਾ ਹਫਤਾ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਕਾਲੇ ਮੋਤੀਏ ਪ੍ਰਤੀ ਅਤੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਅੱਖਾਂ ਦੀਆਂ ਬਿਮਾਰੀਆਂ, ਅੱਖਾਂ ਦਾਨ ਕਰਨ ਸਬੰਧੀ ਅਤੇ ਪੁਤਲੀ ਦੇ ਨੁਕਸ ਕਾਰਨ ਹੋਏ ਅੰਨ੍ਹੇਪਣ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਉਪਰਾਲੇ ਕੀਤਾ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਜਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ’ਚ ਮੁਫ਼ਤ ਕਾਲਾ ਮੋਤੀਆ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚਿੱਟੇ ਮੋਤੀਏ ਦਾ ਸਮੇਂ ਸਿਰ ਅਪ੍ਰਰੇਸ਼ਨ ਕਰਵਾ ਲੈਣਾ ਚਾਹੀਦਾ ਹੈ। ਨੀਮ ਹਕੀਮਾਂ ਤੋਂ ਕਦੇ ਵੀ ਦਵਾਈ ਲੈ ਕੇ ਨਹੀਂ ਪਾਉਣੀ ਚਾਹੀਦੀ। ਡਾ. ਰੌਬਿਨ ਨੇ ਕਿਹਾ ਕਿ ਭਾਰਤ ’ਚ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿੱਚੋਂ ਇੱਕ ਅਹਿਮ ਕਾਰਨ ਹੈ। ਉਨ੍ਹਾਂ ਦੱਸਿਆ ਕਿ ਗਲੋਕੋਮਾ ਦਾ ਇਲਾਜ ਸਫ਼ਲ ਤਰੀਕੇ ਨਾਲ ਹੋ ਸਕਦਾ ਹੈ ਜੇਕਰ ਇਸ ਦਾ ਸਮੇਂ ਸਿਰ ਇਲਾਜ ਹੋ ਸਕੇ। ਉਹਨਾਂ ਗਲੋਕੋਮਾ ਦੇ ਲੱਛਣਾਂ ਬਾਰੇ ਦੱਸਿਆ ਕਿ ਜੇਕਰ ਸਧਾਰਣ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਣ ਵਾਲੇ ਚਸਮਿਆਂ ਦਾ ਵਾਰ ਵਾਰ ਬਦਲਣਾ, ਰੋਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਲਾਲੀ ਅਤੇ ਦਰਦ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਅਜਿਹੀਆਂ ਨਿਸ਼ਾਨੀਆਂ ਹੋਣ ਤਾ ਸਾਨੁੰ ਤੁਰੰਤ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਆਪਣੀਆਂ ਅੱਖਾਂ ਦਾ ਦਬਾਅ ਜਾਂ ਪ੍ਰੈਸ਼ਰ ਚੈਕ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੀ ਅਪੀਲ ਕੀਤੀ। ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕੀਤੀਆਂ ਜਾਣ ਤਾਂ ਉਸ ਨਾਲ ਦੋ ਲੋਕਾਂ ਦੀ ਜਿੰਦਗੀ ’ਚ ਰੋਸ਼ਨੀ ਆ ਸਕਦੀ ਹੈ। ਇਸ ਮੌਕੇ ਕੁਲਵਿੰਦਰ ਸਿੰਘ ਸੀਨੀਅਰ ਸਹਾਇਕ, ਸਮੂਹ ਸੀਐਚਓ ਹਾਜਰ ਸਨ।