ਪੁਰਾਣੇ ਸਕੇਲ, ਪੈਨਸ਼ਨ ਤੇ ਭੱਤੇ ਬਹਾਲੀ ਮੋਰਚਾ ਨੇ ਕਨਵੈਨਸ਼ਨ ਮਾਰਚ ਕੱਢਿਆ
ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚਾ ਵੱਲੋਂ ਕਨਵੈਨਸ਼ਨ ਤੇ ਚਿਤਾਵਨੀ ਮਾਰਚ
Publish Date: Thu, 30 Apr 2026 06:04 PM (IST)
Updated Date: Thu, 30 Apr 2026 06:07 PM (IST)

- ਪੁਰਾਣੀ ਪੈਨਸ਼ਨ, ਭੱਤੇ ਤੇ ਤਨਖਾਹ ਸਕੇਲ ਜਲਦੀ ਲਾਗੂ ਕਰੇ ਸਰਕਾਰ : ਆਗੂ ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚਾ ਵੱਲੋਂ ਆਪਣੀਆਂ ਵਿੱਤੀ ਮੰਗਾਂ ਨੂੰ ਲੈ ਕੇ ਡੀਟੀਐੱਫ਼ ਦੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ, ਜਨਰਲ ਸਕੱਤਰ ਕੁਲਵਿੰਦਰ ਗੋਨਿਆਣਾ, ਪੁਰਾਣੀ ਪੈਨਸ਼ਨ ਪ੍ਰਾਪਤੀ ਦੇ ਜ਼ਿਲ੍ਹਾ ਕਨਵੀਨਰ ਮਨਦੀਪ ਸਿੰਘ, 6635 ਈਟੀਟੀ ਅਧਿਆਪਕ ਯੂਨੀਅਨ ਦੇ ਅੰਮ੍ਰਿਤਪਾਲ ਸਿੰਘ, ਟੈਕਨੀਕਲ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਓਂਕਾਰ ਯਾਦਵ ਆਦਿ ਆਗੂਆਂ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖ਼ੇ ਲਾਮਬੰਦੀ ਕਨਵੈਨਸ਼ਨ ਕੀਤੀ ਗਈ ਤੇ ਉਸ ਤੋਂ ਬਾਅਦ ਰੋਸ ਮਾਰਚ ਕੀਤਾ ਗਿਆ। ਕਨਵੈਨਸ਼ਨ ਨੂੰ ਡੀਟੀਐੱਫ ਦੇ ਸੂਬਾਈ ਆਗੂ ਮਹਿੰਦਰ ਕੌੜਿਆਂਵਾਲੀ, ਪਰਮਾਤਮਾ ਸਿੰਘ, ਇੰਗਲਿਸ਼ ਮਾਸਟਰ ਐਸੋਸੀਏਸ਼ਨ ਦੇ ਸੰਦੀਪ ਸ਼ਰਮਾ ਆਦਿ ਨੇ ਕਿਹਾ ਕਿ ਨਵੇਂ ਕੇਂਦਰੀ ਸਕੇਲਾਂ ਆਧਾਰਿਤ 17-7-2020 ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਵਾ ਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ 15% ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਵਾਉਣ, 1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾ ਉੱਪਰ ਲਾਗੂ ਕਾਰਪੋਰੇਟ ਪੱਖੀ ਨਵੀਂ ਪੈਨਸ਼ਨ ਪ੍ਰਣਾਲੀ (ਐੱਨਪੀਐੱਸ) ਰੱਦ ਕਰ ਕੇ ਪੁਰਾਣੀ ਪੈਨਸ਼ਨ ਪ੍ਰਣਾਲੀ (ਓਪੀਐੱਸ) ਬਹਾਲ ਕਰਵਾਉਣ ਤੇ ਮੁਲਾਜ਼ਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏਸੀਪੀ ਸਕੀਮ ਦਾ ਲਾਭ ਤੇ ਬਕਾਇਆ 18% ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ਾਂ ਨੂੰ ਜਰਬਾਂ ਦੇਣਾ ਸ੍ਰੀ ਮੁਕਤਸਰ ਸਾਹਿਬ ਵਿਖੇ ਮੋਰਚੇ ਵੱਲੋਂ ਕੀਤੀ ਇਸ ਮਹੱਤਵਪੂਰਨ ਕਨਵੈਨਸ਼ਨ ਦਾ ਮੁੱਖ ਮਕਸਦ ਹੈ। ਉਨ੍ਹਾਂ ਦੱਸਿਆ ਕਿ 17 ਮਈ 2026 ਨੂੰ ਮੋਹਾਲੀ ਵਿਖੇ ਸੂਬਾਈ ਰੈਲੀ ਕਰ ਕੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ੍ਹ ਰੋਸ ਮਾਰਚ ਕੀਤਾ ਜਾਵੇਗਾ, ਜਿਸ ਸਬੰਧੀ ਆਉਂਦੇ ਦਿਨਾਂ ’ਚ ਜਿਲ੍ਹੇ ’ਚ ਵੱਡੀ ਤਿਆਰੀ ਮੁਹਿੰਮ ਚਲਾਉਣ ਦਾ ਵੀ ਫੈਸਲਾ ਕੀਤਾ ਗਿਆ। ਕਨਵੈਨਸ਼ਨ ਤੋਂ ਬਾਅਦ ਸਥਾਨਕ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਜਸਵੰਤ ਸਿੰਘ, ਰਵੀ ਕੁਮਾਰ, ਸੁਰਿੰਦਰ ਕੁਮਾਰ, ਕੰਵਲਜੀਤ ਪਾਲ, ਮਨਿੰਦਰ ਸਿੰਘ, ਮੋਹਿਤ ਕੁਮਾਰ, ਪਵਨ ਚੌਧਰੀ, ਰਾਕੇਸ਼ ਕੁਮਾਰ, ਸਰਬਣ ਸਿੰਘ, ਗੁਰਮੀਤ ਸਿੰਘ, ਵਿਨੋਦ ਕੁਮਾਰ, ਸਿਮਰਨਜੀਤ ਸਿੰਘ, ਕੁਲਵੰਤ ਸਿੰਘ, ਸੁਭਾਸ਼ ਚੰਦਰ, ਰਣਜੀਤ ਸਿੰਘ, ਜਗਦੀਪ ਸਿੰਘ, ਰੋਸ਼ਨ ਸਿੰਘ, ਰਵੀ ਕੁਮਾਰ, ਨਵਦੀਪ ਸਿੰਘ, ਬਲਵੰਤ ਸਿੰਘ, ਖੁਸ਼ਪ੍ਰੀਤ ਸਿੰਘ, ਸਰਬਜੀਤ ਸਿੰਘ, ਕੁਲਵਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।