ਸੂਬੇ ਦੀ ਜਨਤਾ ਮਾਨ ਸਰਕਾਰ ਦੇ ਕੰਮਾਂ ਤੋਂ ਖੁਸ਼, 2027 ’ਚ ਮੁੜ ਤੋਂ ਸਰਕਾਰ ਬਨਣੀ ਤੈਅ : ਕੈਬਨਿਟ ਮੰਤਰੀ ਭੁੱਲਰ

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ ਜਿਸਦੇ ਵੱਡੇ ਇਕੱਠ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ। ਵਰਕਰਾਂ ਨੂੰ ਸੰਬੋਧਨ ਕਰਨ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਹੁੰਚੇ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਵਰਕਰਾਂ ਸਮੇਤ ਹੋਰ ਹਾਜ਼ਰ ਸਨ। ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਦਾ ਪੰਜਾਬ ਵਾਸੀਆਂ ਨੂੰ ਪੂਰਾ ਲਾਹਾ ਮਿਲ ਰਿਹਾ ਹੈ।ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਹੀ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ।
ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇ। ਮੰਤਰੀ ਭੁੱਲਰ ਨੇ ਅਕਾਲੀ ਦਲ ਤੇ ਵਰ੍ਹਦਿਆਂ ਆਖਿਆ ਕਿ ਕਿਸੇ ਵੇਲੇ ਮਾਝਾ ਅਕਾਲੀ ਦਲ ਦੀ ਰਾਜਧਾਨੀ ਹੁੰਦੀ ਸੀ ਹੁਣ ਉਸੇ ਰਾਜਧਾਨੀ ਤੋਂ ਲੋਕਾਂ ਨੇ ਅਕਾਲੀ ਦਲ ਨੂੰ ਮਾਂਜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਗੁਰੂ ਨਾਲ ਮੱਥਾ ਲਗਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ।ਜਦੋਂ ਤੱਕ ਅਕਾਲੀ ਦਲ ਵਿੱਚ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠਿਆ ਹਨ ਉਦੋਂ ਤੱਕ ਅਕਾਲੀ ਦਲ ਸਰਵਾਈਵ ਨਹੀਂ ਕਰ ਸਕਦਾ।
ਇਸੇ ਤਰ੍ਹਾਂ ਕਾਂਗਰਸ ਦੇ ਕਲੇਸ਼ ਨੇ ਵੀ ਕਾਂਗਰਸ ਖਤਮ ਕਰਕੇ ਰੱਖ ਦਿੱਤੀ ਹੈ। ਜੇ ਪੰਜਾਬ ਦਾ ਭਲਾ ਕਰ ਸਕਦੀ ਹੈ ਤਾਂ ਉਹ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੇ ਮਸੀਹਾ ਹਨ ਜ਼ੋ ਦਿਨ ਰਾਤ ਮਿਹਨਤ ਕਰਕੇ ਪੰਜਾਬ ਦੀ ਗੱਡੀ ਨੂੰ ਲੀਹ ਤੇ ਲੈ ਆਏ।ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਤਗੜੇ ਹੋ ਜਾਓ 2027 ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਮੁੜ ਲੈਕੇ ਆਉਣੀ ਹੈ। ਇਸ ਤੋਂ ਇਲਾਵਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪਿਛਲੇ ਦਿਨੀਂ ਜ਼ੋ ਚੋਣਾਂ ਹੋਈਆਂ ਸਨ ਉਹ ਹਾਰਨ ਦਾ ਕਾਰਨ ਸੀ ਆਪਸੀ ਧੜੇਬੰਦੀ ਜਿਸ ਦਾ ਨੁਕਸਾਨ ਪਾਰਟੀ ਨੂੰ ਹੋਇਆ ਹੈ।ਉਨ੍ਹਾਂ ਕਿਹਾ ਕਿ ਹੁਣ ਵੀ ਸਮਾਂ ਹੈ ਆਪਸੀ ਧੜੇਬੰਦੀ ਛੱਡਕੇ ਪਾਰਟੀ ਦੇ ਬੈਨਰ ਹੇਠਾਂ ਇਕੱਠੇ ਹੋਕੇ ਆਉਣ ਵਾਲੀਆਂ ਚੋਣਾਂ ਲੜੀਏ।ਉਨ੍ਹਾਂ ਕਿਹਾ ਕਿ 2027 ਵਿੱਚ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਪ੍ਰਧਾਨ ਜ਼ਸ਼ਨ ਬਰਾੜ ਲੱਖੇਵਾਲੀ, ਚੇਅਰਮੈਨ ਕੋਆਪਰੇਟਿਵ ਜਗਦੇਵ ਸਿੰਘ ਬਾਂਮ, ਮੀਤ ਖੁੱਡੀਆ ਟਿੱਮਾ, ਚੇਅਰਮੈਨ ਮਾਰਕਿਟ ਕਮੇਟੀ ਸੁਰਜੀਤ ਸਿੰਘ ਸੰਧੂ, ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਰਾਜਿੰਦਰ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਵਾਈਸ ਕੋਆਰਡੀਨੇਟਰ ਜੈ ਚੰਦ ਭੰਡਾਰੀ, ਸਰਪੰਚ ਗੁਰਲਾਲ ਸਿੰਘ, ਬਲਰਾਜ ਸਿੰਘ ਭੁੱਲਰ, ਜਗਸੀਰ ਸਿੰਘ ਸੰਧੂ, ਤਰਲੋਚਨ ਸਿੰਘ ਸੰਧੂ, ਬਲਵਿੰਦਰ ਸਿੰਘ ਖਾਲਸਾ, ਕੇਵਲ ਕ੍ਰਿਸ਼ਨ ਗੋਇਲ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਮੇਜਰ ਸਿੰਘ, ਮਿੱਕੀ ਫੱਤਣਵਾਲਾ, ਹਰਜਿੰਦਰ ਸਿੰਘ ਔਲਖ, ਇਕਬਾਲ ਸਿੰਘ ਫੱਤਣਵਾਲਾ, ਅੰਗਰੇਜ਼ ਸਿੰਘ ਪ੍ਰਧਾਨ ਬੀਸੀ ਵਿੰਗ, ਹਰਦੀਪ ਸਿੰਘ ਕੌਂਸਲਰ ਪ੍ਰਧਾਨ ਐਸਸੀ ਵਿੰਗ, ਉਪਕਾਰ ਸਿੰਘ, ਗੁਰਮੀਤ ਸਿੰਘ ਸੈਕਟਰੀ, ਇਕਬਾਲ ਸਿੰਘ, ਜਗਦੀਪ ਸਿੰਘ ਢਿੱਲੋਂ, ਅਜਵਿੰਦਰ ਸਿੰਘ ਰਾਜੂ ਪੂਨੀਆਂ ਆਦਿ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।