ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਨਤੀਜਾ ਰਿਹਾ ਸ਼ਾਨਦਾਰ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ
Publish Date: Tue, 12 May 2026 03:32 PM (IST)
Updated Date: Wed, 13 May 2026 04:00 AM (IST)
ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫ਼ਰੀਦਕੋਟ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ’ਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਨਵਦੀਪ ਕੌਰ ਪੁੱਤਰੀ ਨਿਸ਼ਾਨ ਸਿੰਘ ਨੇ 612 94.1 ਫ਼ੀਸਦੀ ਤੇ ਅਰਸ਼ਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਨੇ 612 (94.1 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਦੀਪਾਸ਼ੂ ਸਿੰਗਲਾ ਪੁੱਤਰ ਨਵੀਨ ਸਿੰਗਲਾ ਨੇ 610 93.8 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ। ਗੁਰਨੀਤ ਸਿੰਘ ਪੁੱਤਰ ਜਸਮੇਲ ਸਿੰਘ ਨੇ 601 92.4 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ। ਦਸਵੀਂ ਕਲਾਸ ਦੇ ਸੱਤ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਸਾਰੇ ਸਟਾਫ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਸੋਮਾ ਦੇਵੀ ਨੇ ਬੱਚਿਆਂ ਦੀ ਕਾਮਯਾਬੀ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਅੱਗੇ ਤੋਂ ਹੋਰ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕੋਆਰਡੀਨੇਟਰ ਸਤਵਿੰਦਰ ਕੌਰ ਵੀ ਹਾਜ਼ਰ ਸਨ।