ਟਰੱਸਟ ਵੱਲੋਂ ਕੈਬਨਿਟ ਮੰਤਰੀ ਦੀ ਹਾਜ਼ਰੀ ’ਚ ਸਰਟੀਫਿਕੇਟ ਤਕਸੀਮ
ਟਰੱਸਟ ਨੇ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੀ ਹਾਜ਼ਰੀ ’ਚ ਸਿਖਲਾਈ ਉਪਰੰਤ ਕੀਤੇ ਸਰਟੀਫਿਕੇਟ ਤਕਸੀਮ
Publish Date: Sun, 19 Apr 2026 04:22 PM (IST)
Updated Date: Sun, 19 Apr 2026 04:24 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਡਾਕਟਰ ਐਸਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਵੱਡੀ ਪੱਧਰ ’ਤੇ ਮੁਫ਼ਤ ਸਿਖਲਾਈ ਸੈਂਟਰ (ਬਿਊਟੀ ਪਾਰਲਰ, ਕੰਪਿਊਟਰ, ਸਿਲਾਈ) ਖੋਲ ਕੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅਤੇ ਅਨਿਲ ਕੁਮਾਰ ਜੁਨੇਜਾ ਪ੍ਰਧਾਨ ਮਲੋਟ ਇਕਾਈ ਨੇ ਦੱਸਿਆ ਕਿ ਮਲੋਟ ਦੇ ਆਸ ਪਾਸ ਚੱਲ ਰਹੇ 4 ਸਿਖਲਾਈ ਸੈਂਟਰਾਂ ਦੇ 6 ਮਹੀਨੇ ਦੇ ਕੋਰਸ ਪੂਰਾ ਹੋਣ ਉਪਰੰਤ ਬੀਤੇ ਦਿਨੀਂ ਇੱਕ ਪ੍ਰਭਾਵਸ਼ਾਲੀ ਸਰਟੀਫਿਕੇਟ ਵੰਡ ਸਮਾਗਮ ਐਡਵਰਡਗੰਜ ਹਸਪਤਾਲ ਮਲੋਟ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਅਤੇ ਸਿਖਿਆਰਥੀਆਂ ਨੂੰ ਆਪਣੇ ਕਰ ਕਮਲਾਂ ਨਾਲ 90 ਸਿਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ ਅਤੇ ਸਿਖਿਆਰਥੀਆਂ ਨੂੰ ਅਜਿਹੇ ਸਿਖਲਾਈ ਸੈਂਟਰਾਂ ’ਚ ਸਿਖਲਾਈ ਪ੍ਰਾਪਤ ਕਰਕੇ ਆਪਣੇ ਪੈਰਾਂ ’ਤੇ ਖੜੇ ਹੋਣ ਲਈ ਪ੍ਰੇਰਿਤ ਕੀਤਾ ਗਿਆ। ਡਾ. ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਡਾ. ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਲੋਟ ਦੇ ਜਸਵਿੰਦਰ ਸਿੰਘ ਵਾਲੀਆ, ਰਾਮ ਸਿੰਘ ਪੀਏ, ਸੋਹਣ ਲਾਲ ਗੁੰਬਰ,ਕਮਲ ਬਾਂਗਲਾ, ਵਿਸ਼ੂ ਮਲੂਜਾ, ਗਗਨ ਸੇਤੀਆ, ਸੁਨੀਲ ਚਲਾਣਾ, ਅਤੇ ਇਕਾਈ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ ਲੈਕਚਰਾਰ, ਸੋਮ ਨਾਥ, ਸੁਖਬੀਰ ਸਿੰਘ ਜੈਲਦਾਰ,4 ਸਿਖਲਾਈ ਸੈਂਟਰਾਂ ਦੇ ਅਧਿਆਪਕ ਆਦਿ ਹਾਜ਼ਰ ਸਨ।