ਪੰਜਾਬ ਅੰਦਰ ਵੀ ਭਾਜਪਾ ਦੀ ਸਰਕਾਰ ਬਣੇਗੀ : ਸੰਧੂ
ਆਉਣ ਵਾਲੇ ਸਮੇਂ ’ਚ ਪੰਜਾਬ ਅੰਦਰ ਵੀ ਭਾਜਪਾ ਦੀ ਸਰਕਾਰ ਹੋਵੇਗੀ : ਸੰਧੁੂ
Publish Date: Fri, 08 May 2026 04:32 PM (IST)
Updated Date: Fri, 08 May 2026 04:33 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਭਾਜਪਾ ਵਿਧਾਨ ਸਭਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਤਿੰਨ ਮੰਡਲਾਂ ਮੁਕਤਸਰ, ਮਲੋਟ, ਗਿੱਦੜਬਾਹਾ ਦੀ ਵਿਸਥਾਰਿਕ ਢਾਂਚੇ ਸਬੰਧੀ ਮੀਟਿੰਗ ਮੰਡਲ ਪ੍ਰਧਾਨ ਭੈਣ ਪੂਜਾ ਕੱਕੜ ਦੇ ਗ੍ਰਹਿ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਜਿੱਥੇ ਵਿਸ਼ੇਸ਼ ਤੌਰ ’ਤੇ ਵਿਸ਼ੇਸ਼ ਤੌਰ ’ਤੇ ਜ਼ੋਨਲ ਇੰਚਾਰਜ ਤੇ ਜ਼ਿਲ੍ਹਾ ਜਨਰਲ ਸਕੱਤਰ ਅੰਗਰੇਜ ਸਿੰਘ ਉੜਾਂਗ ਤੇ ਅਮਰਿੰਦਰ ਸਿੰਘ ਸੰਧੂ ਜ਼ਿਲ੍ਹਾ ਜਨਰਲ ਸਕੱਤਰ ਪਹੁੰਚੇ ਉੱਥੇ ਮੰਡਲ 1, 2, 3 ਪ੍ਰਧਾਨ ਰਜਿੰਦਰ ਕੁਮਾਰ, ਹਰੀਸ਼ ਵਾਟਸ ਤੇ ਹੋਰ ਵੀ ਆਗੂ ਸ਼ਾਮਿਲ ਹੋਏ। ਇਸ ਦੌਰਾਨ ਸੰਬੋਧਨ ਕਰਦਿਆਂ ਆਗੂਆਂ ਨੇ ਬੰਗਾਲ ’ਚ ਭਾਜਪਾ ਦੀ ਜਿੱਤ ਦੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਸੀਨੀਅਰ ਭਾਜਪਾ ਲੀਡਰਸ਼ਿਪ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਬੇਹੱਦ ਖੁਸ਼ ਹਨ ਤੇ ਹੁਣ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ ਬਰ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਨਾਲ ਲਗਾਤਾਰ ਜੁੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਵੀ ਭਾਜਪਾ ਦੀ ਸਰਕਾਰ ਹੋਵੇਗੀ।