ਸਾਵਧਾਨ! ਮੋਗਾ 'ਚ ਪਲਾਸਟਿਕ ਦੇ ਲਿਫਾਫੇ ਵਰਤਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਡੀਸੀ ਨੇ ਜਾਰੀ ਕੀਤੇ ਸਖ਼ਤ ਹੁਕਮ
ਡੀਸੀ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਪਲਾਸਟਿਕ ਲਿਫਾਫਿਆਂ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ। ਤਕਨਾਲੋਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਨ ਬਹੁਤ ਜ਼ਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਤੇ ਥਾਂ ਮੱਲ ਰਹੀ ਹੈ ਜਿਸਦੇ ਸਿੱਟੇ ਵਜੋਂ ਵਾਤਾਵਰਨ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।
Publish Date: Mon, 04 May 2026 01:46 PM (IST)
Updated Date: Mon, 04 May 2026 01:50 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਡੀਸੀ ਮੋਗਾ ਸਾਗਰ ਸੇਤੀਆ ਜ਼ਿਲ੍ਹੇ ਭਰ ਵਿਚ 30 ਮਾਈਕਰੋਨ ਤੋਂ ਘੱਟ ਮੋਟਾਈ 8 ਬਾਏ 12 ਆਕਾਰ ਤੋਂ ਘੱਟ ਦੇ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।
ਡੀਸੀ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਪਲਾਸਟਿਕ ਲਿਫਾਫਿਆਂ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ। ਤਕਨਾਲੋਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਨ ਬਹੁਤ ਜ਼ਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਤੇ ਥਾਂ ਮੱਲ ਰਹੀ ਹੈ ਜਿਸਦੇ ਸਿੱਟੇ ਵਜੋਂ ਵਾਤਾਵਰਨ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਪਲਾਸਟਿਕ ਲਿਫਾਫੇ ਸੀਵਰੇਜ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ, ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿਚ ਰੁਕਾਵਟ ਦਾ ਕਾਰਨ ਬਣਦੇ ਹਨ। ਪਲਾਸਟਿਕ ਵਿੱਚ ਰੰਗਣ ਪਦਾਰਥ ਤੇ ਜਹਿਰੀਲਾਪਨ ਕਈ ਬਿਮਾਰੀਆਂ ਪੈਦਾ ਕਰਦਾ ਹੈ। ਪਲਾਸਟਿਕ ਦੀ ਨਾ ਗਲਣਯੋਗ ਪ੍ਰਵਿਰਤੀ ਇਸਦੇ ਬੁਰੇ ਪ੍ਰਭਾਵਾਂ ਨੂੰ ਹੋਰ ਕਈ ਗੁਣਾ ਵਧਾ ਦਿੰਦੀ ਹੈ ਇਸ ਤੋਂ ਇਲਾਵਾ ਪਸ਼ੂਆਂ ਵੱਲੋਂ ਪਲਾਸਟਿਕ ਲਿਫਾਫਿਆਂ ਦੀ ਰਹਿੰਦ ਖੂੰਹਦ ਖਾਧੇ ਜਾਣ ਕਾਰਨ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਨ੍ਹਾਂ ਦੀ ਮੌਤ ਵੀ ਹੋ ਜਾਂਦੀ ਹੈ ਜਿਸ ਨਾਲ ਆਮ ਜਨ ਜੀਵਨ ਵਿੱਚ ਭਾਰੀ ਵਿਘਨ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪਬਲਿਕ ਪ੍ਰਾਪਰਟੀਜ/ਸਰਕਾਰੀ ਇਮਾਰਤਾਂ ਉਪਰ ਆਮ ਜਨਤਾ ਵੱਲੋਂ ਹੱਥ ਨਾਲ ਲਿਖ ਕੇ ਜਾਂ ਪੋਸਟਰ, ਫੋਟੋਆਂ ਅਤੇ ਹੋਰ ਕਈ ਪ੍ਰਕਾਰ ਦੇ ਕਾਗਜਾਤ ਮਸ਼ਹੂਰੀ ਹਿੱਤਾਂ ਲਈ ਲਗਾ ਦਿੱਤੇ ਜਾਂਦੇ ਹਨ ਜੋ ਕਿ ਇਹਨਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਇਹਨਾਂ ਨੂੰ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤਾਂ ਦੇ ਵਿਰੁੱਧ ਹੈ।