ਪੰਜਾਬ ਬਚਾਓ ਰੈਲੀ ਨੂੰ ਸਫਲ ਬਣਾਉਣ ਲਈ ਗੱਡੀਆਂ ’ਤੇ ਲਗਾਏ ਸਟਿੱਕਰ
ਪੰਜਾਬ ਬਚਾਓ ਰੈਲੀ ਨੂੰ ਸਫਲ ਬਣਾਉਣ ਲਈ ਰੋਜ਼ੀ ਬਰਕੰਦੀ ਤੇ ਹਨੀ ਫੱਤਣਵਾਲਾ ਨੇ ਗੱਡੀਆਂ ਲਗਾਏ ਸਟਿੱਕਰ
Publish Date: Fri, 13 Mar 2026 04:42 PM (IST)
Updated Date: Fri, 13 Mar 2026 04:45 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਸ੍ਰੋ੍ਮਣੀ ਅਕਾਲੀ ਦਲ ਵੱਲੋਂ ਆਉਣ ਵਾਲੀ 6 ਅਪ੍ਰੈਲ 2026 ਪੰਜਾਬ ਬਚਾਓ ਰੈਲੀ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧ ’ਚ ਸ਼ੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਸ੍ਰੀ ਗੁਰਦੁਆਰਾ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਤੋਂ ਇੱਕ ਵਿਸ਼ੇਸ਼ ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ 250 ਦੇ ਕਰੀਬ ਸ਼ੋ੍ਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਗੱਡੀਆਂ ਮੌਜੂਦ ਸਨ। ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਪੰਜਾਬ ਬਚਾਓ ਰੈਲੀ ਬਾਰੇ ਜਾਗਰੂਕ ਕਰਨਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ’ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸ਼ੋ੍ਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਗੱਡੀਆਂ ’ਤੇ ਖੁਦ ਸ਼ੀਸ਼ੇ ਸਾਫ ਕਰ ਸਟਿੱਕਰ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲਿਆਂ ਨੂੰ ਉਭਾਰਨ ਅਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਹ ਰੈਲੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ 6 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਸਥਿਤ ਕਾਨਫਰੰਸ ਹਾਲ ਵਿਖੇ ਹੋਣ ਵਾਲੀ ਰੈਲੀ ’ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ। ਇਸ ਦੌਰਾਨ ਪਾਰਟੀ ਦੇ ਕਈ ਸੀਨੀਅਰ ਆਗੂ ਅਹੁਦੇਦਾਰ ਅਤੇ ਵਰਕਰ ਵੀ ਮੌਜੂਦ ਰਹੇ। ਸਭ ਨੇ ਇਕੱਠੇ ਹੋ ਕੇ ਇਹ ਸੰਕਲਪ ਲਿਆ ਕਿ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ। ਇਸ ਮੁਹਿੰਮ ਦੇ ਜ਼ਰੀਏ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਵੀ ਰੈਲੀ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ।