ਚੇਅਰਮੈਨ ਬੁੱਟਰ ਨੇ ਵਪਾਰੀ ਵਰਗ ਦੀਆਂ ਮੁਸ਼ਕਲਾਂ ਸੁਣੀਆਂ
ਪਿੰਡ ਹਰੀਕੇ ਕਲਾਂ ਵਿਖੇ ਟਰੇਡ ਕਮਿਸ਼ਨ ਵੱਲੋਂ ਮੀਟਿੰਗ ਦਾ ਆਯੋਜਨ
Publish Date: Mon, 11 May 2026 04:24 PM (IST)
Updated Date: Mon, 11 May 2026 04:27 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰੇਡ ਕਮਿਸ਼ਨ ਦੀ ਮੀਟਿੰਗ ਹਲਕਾ ਗਿੱਦੜਬਾਹਾ ਦੇ ਪਿੰਡ ਹਰੀਕੇ ਕਲਾਂ ਵਿਖੇ ਟਰੇਡ ਕਮਿਸ਼ਨ ਹਲਕਾ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਬੁੱਟਰ ਦੀ ਅਗਵਾਈ ’ਚ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਮੌਕੇ ਵਪਾਰੀਆਂ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਚੇਅਰਮੈਨ ਅਸ਼ੋਕ ਬੁੱਟਰ ਵੱਲੋਂ ਭਰੋਸਾ ਦਿੱਤਾ ਗਿਆ ਕਿ ਜੋ ਵਪਾਰੀ ਵਰਗ ਦੀ ਮੁਸ਼ਕਿਲਾਂ ਹਨ ਉਨ੍ਹਾਂ ਦਾ ਜਲਦ ਹੀ ਹੱਲ ਕੀਤਾ ਜਾਵੇਗਾ ਅਤੇ ਕੁਝ ਮੁਸ਼ਕਿਲਾਂ ਨੂੰ ਮੌਕੇ ’ਤੇ ਵੀ ਹੱਲ ਕੀਤਾ ਗਿਆ। ਇਸ ਮੌਕੇ ਵਪਾਰ ਵਿੰਗ ਦੇ ਬਲਾਕ ਪ੍ਰਧਾਨ ਸ਼ਿਵਮ ਗਰਗ, ਹਰਬੰਸ ਸਿੰਘ ਅਤੇ ਸੁਰਜੀਤ ਸਿੰਘ ਨੇ ਮੀਟਿੰਗ ਦੌਰਾਨ ਹਾਜ਼ਰ ਸਾਰੇ ਵਪਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤ ਲਈ ਬਣਾਇਆ ਗਿਆ ਹੈ ਅਤੇ ਹਰ ਸਮੇਂ ਸਰਕਾਰ ਵਪਾਰੀਆਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਕਿਸੇ ਵੀ ਵਪਾਰੀ ਨੂੰ ਨਹੀਂ ਆਉਣ ਦਿੱਤੀ ਜਾਵੇਗੀ।