ਵਪਾਰੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿਆਂਗੇ : ਨਰੂਲਾ
ਆਮ ਆਦਮੀ ਪਾਰਟੀ ਦੀ ਸਰਕਾਰ
Publish Date: Sat, 25 Apr 2026 04:03 PM (IST)
Updated Date: Sun, 26 Apr 2026 04:02 AM (IST)

ਸਵਰਨ ਗੁਲਾਟੀ ਪੰਜਾਬੀ ਜਾਗਰਣ ਮੋਗਾ: ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਪਾਰੀਆਂ ਲਈ ਸਮੇਂ ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਉਨ੍ਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਪੰਜਾਬ ਸਟੇਟ ਟਰੇਡ ਕਮਿਸ਼ਨ ਦਾ ਨਿਰਮਾਣ ਕੀਤਾ ਗਿਆ ਜਿਸ ਵਿਚ ਗਰਾਊਂਡ ਲੈਵਲ ’ਤੇ ਜਾ ਕੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਵਪਾਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਸ਼ਬਦ ਜ਼ਿਲ੍ਹਾ ਚੇਅਰਮੈਨ ਸੰਜੀਵ ਨਰੂਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਹੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਸਾਹਿਲ ਅਗਰਵਾਲ ਸੂਬਾ ਸਕੱਤਰ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਲਗਾਤਾਰ ਪੰਜਾਬ ਦੇ ਵਪਾਰੀਆਂ ਨਾਲ ਅਤੇ ਚੇਅਰਮੈਨਾਂ ਨਾਲ ਮੀਟਿੰਗਾਂ ਕਰਕੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦੇ ਹੱਲ ਕਰਵਾਏ ਜਾ ਰਹੇ ਹਨ, ਉੱਥੇ ਹੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਗਰ ਕਿਸੇ ਵੀ ਵਪਾਰੀ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਸਾਡੇ ਨਾਲ ਸੰਪਰਕ ਕਰ ਸਕਦਾ ਹੈ। ਅੱਜ ਵਿਸ਼ੇਸ਼ ਤੌਰ ’ਤੇ ਸੂਬਾ ਸਕੱਤਰ ਸਾਹਿਲ ਅਗਰਵਾਲ ਮੋਗਾ ਪਹੁੰਚੇ ਅਤੇ ਮੋਗਾ ਜ਼ਿਲ੍ਹਾ ਦੇ ਚੇਅਰਮੈਨ ਸੰਜੀਵ ਨਰੂਲਾ ਨਾਲ ਮੁਲਾਕਾਤ ਕੀਤੀ ਅਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਵਿਚਾਰ ਸਾਂਝੇ ਕੀਤੇ। ਸਾਹਿਲ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਨਾਲ ਹਮੇਸ਼ਾ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਇਆ ਜਾ ਰਿਹਾ ਹੈ ਕਿਸੇ ਵੀ ਵਪਾਰੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਇਸ ਮੌਕੇ ’ਤੇ ਮੋਗਾ ਟਰੇਡ ਵਿੰਗ ਦੇ ਚੇਅਰਮੈਨ ਕੁਨਾਲ ਅਰੋੜਾ ਧਰਮਕੋਟ ਤੋਂ ਟਰੇਡ ਵਿੰਗ ਦੇ ਚੇਅਰਮੈਨ ਅੰਮ੍ਰਿਤਪਾਲ ਕਪਿਲ, ਰਾਹੁਲ ਤਨੇਜਾ, ਗੁਰਪ੍ਰੀਤ ਸਿੰਘ ਬੇਦੀ ਅਤੇ ਮਨਿਦਰ ਸਿੰਘ ਆਦਿ ਹਾਜ਼ਰ ਸਨ।