ਸਿਵਲ ਹਸਪਤਾਲ ਮੋਗਾ ’ਚ ਸੀਸੀਪੀ ਪ੍ਰੋਗਰਾਮ ਬਾਰੇ ਟ੍ਰੇਨਿੰਗ ਹੋਈ
ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ
Publish Date: Thu, 23 Apr 2026 03:38 PM (IST)
Updated Date: Thu, 23 Apr 2026 03:43 PM (IST)

ਮਨਪ੍ਰੀਤ ਸਿੰਘ ਮੱਲੇਆਣਾ 0 ਪੰਜਾਬੀ ਜਾਗਰਣ ਮੋਗਾ : ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਤੇ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਵਿਖੇ ਸੀਸੀਪੀ ਤਹਿਤ ਇਕ ਮਹੱਤਵਪੂਰਨ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਇਹ ਟ੍ਰੇਨਿੰਗ ਸੈਸ਼ਨ ਐੱਸਐੱਮਓ ਡਾ. ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਕਰਵਾਇਆ ਗਿਆ। ਇਸ ਟ੍ਰੇਨਿੰਗ ਵਿਚ ਸਟਾਫ਼ ਨੂੰ ਕੇਅਰ ਕੈਂਪੇਨ ਪ੍ਰੋਗਰਾਮ ਤੇ ਰਿਫਰੈਸ਼ਰ ਟ੍ਰੇਨਿੰਗ ਤਹਿਤ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਟੀਮ ਤੋਂ ਆਏ ਵਿਰਾਜ ਅਤੁਲ ਗੌਤਮ ਤੇ ਸ਼ਿਵਮ ਨੇ ਸਟਾਫ ਨੂੰ ਟ੍ਰੇਨਿੰਗ ਦਿੰਦਿਆਂ ਮਹੱਤਵਪੂਰਨ ਚੀਜ਼ਾਂ ਬਾਰੇ ਜਾਗਰੂਕ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਰੀਜ਼ਾਂ ਦੇ ਸਾਥੀਆਂ ਨੂੰ ਬਿਹਤਰ ਦੇਖਭਾਲ ਲਈ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਲੁੜੀਂਦੀ ਸਿਹਤ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ। ਟ੍ਰੇਨਿੰਗ ਦੌਰਾਨ ਹਾਜ਼ਰ ਸਟਾਫ ਨੂੰ ਮਰੀਜ਼ਾਂ ਦੀ ਸੰਭਾਲ, ਸਫ਼ਾਈ ਤੇ ਬੁਨਿਆਦੀ ਸਿਹਤ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਸਿਹਤ ਕਰਮਚਾਰੀਆਂ ਨੇ ਭਾਗ ਲਿਆ ਅਤੇ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ’ਚ ਆਪਣਾ ਯੋਗਦਾਨ ਪਾਇਆ। ਐੱਸਐੱਮਓ ਡਾ. ਹਰਿੰਦਰ ਸਿੰਘ ਸੂਦ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਮਰੀਜ਼ਾਂ ਦੀ ਸੰਭਾਲ ਦੀ ਗੁਣਵੱਤਾ ’ਚ ਸੁਧਾਰ ਲਿਆਉਣ ਲਈ ਬਹੁਤ ਜ਼ਰੂਰੀ ਹਨ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਜਾਰੀ ਰਹਿਣਗੀਆਂ। ਇਸ ਮੌਕੇ ਤੇ ਫੈਸੀਲਿਟੀ ਮੈਨੇਜਰ ਪੰਕਜ ਦੂਬੇ, ਮੈਟਰਨ ਰਾਜਵੀਰ ਕੌਰ, ਨਰਸਿੰਗ ਸਿਸਟਰ ਸਿਮਰਜੀਤ ਕੌਰ, ਪੁਨੀਤ ਕੌਰ ਅਤੇ ਰਾਜਿੰਦਰ ਕੌਰ ਆਦਿ ਹਾਜ਼ਰ ਸਨ।