ਗਊਧਨ ਦੀ ਸਿਹਤ ਸੰਭਾਲ ਲਈ ਕੈਂਪ ਲਗਾਇਆ
ਪਾਲਣ ਵਿਭਾਗਗਊ ਧਨ ਦੀ ਸਿਹਤ ਸੰਭਾਲ
Publish Date: Sat, 17 Jan 2026 05:06 PM (IST)
Updated Date: Sun, 18 Jan 2026 04:07 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਪਸ਼ੂ ਪਾਲਣ ਵਿਭਾਗ ਮੋਗਾ ਵੱਲੋਂ ਗਊ ਧਨ ਦੀ ਸਿਹਤ ਸੰਭਾਲ ਅਤੇ ਗਊ ਭਲਾਈ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਿਖੇ ਇਕ ਵਿਸ਼ੇਸ਼ ਟਰੀਟਮੈਂਟ ਕਮ ਅਵੇਅਰਨੈੱਸ ਗਊ ਭਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾ. ਪਰਮਦੀਪ ਸਿੰਘ ਵਾਲੀਆ ਦੇ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਿਮਾਂਸ਼ੂ ਸਿਆਲ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਪਸ਼ੂ ਪਾਲਣ ਵਿਭਾਗ ਦੀ ਮਾਹਿਰ ਡਾਕਟਰਾਂ ਦੀ ਟੀਮ ਨੇ ਗਊਸ਼ਾਲਾ ਵਿਚ ਰਹਿੰਦੇ ਗਊ ਧਨ ਦੀ ਸਿਹਤ ਦੀ ਜਾਂਚ ਕੀਤੀ ਅਤੇ ਬਿਮਾਰ ਤੇ ਜਖ਼ਮੀ ਗਊਆਂ ਦਾ ਮੌਕੇ ’ਤੇ ਹੀ ਇਲਾਜ ਕੀਤਾ। ਇਸ ਮੌਕੇ ਗਊ ਧਨ ਲਈ ਲਗਭਗ 25 ਹਜ਼ਾਰ ਰੁਪਏ ਮੁੱਲ ਦੀਆਂ ਦਵਾਈਆਂ ਮੁਫ਼ਤ ਵੰਡੀਆਂ ਗਈਆਂ, ਜਿਸ ਨਾਲ ਗਊਸ਼ਾਲਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਵਿਚ ਉਤਸ਼ਾਹ ਵੇਖਣ ਨੂੰ ਮਿਲਿਆ। ਕੈਂਪ ਵਿਚ ਡਾ. ਮਨਿੰਦਰ ਸਿੰਘ, ਡਾ. ਸ਼ਿਵਦੀਪ ਵਧਾਵਨ, ਡਾ. ਸ਼ਿਵਾਨੀ, ਡਾ. ਰੁਪਿੰਦਰ ਸਿੰਘ ਸਮੇਤ ਪਸ਼ੂ ਪਾਲਣ ਵਿਭਾਗ ਮੋਗਾ ਦਾ ਹੋਰ ਸਟਾਫ਼ ਵੀ ਹਾਜ਼ਰ ਰਿਹਾ। ਡਾਕਟਰਾਂ ਵੱਲੋਂ ਗਊਆਂ ਦੀ ਸਹੀ ਦੇਖਭਾਲ, ਪੋਸ਼ਣ ਅਤੇ ਬਿਮਾਰੀਆਂ ਤੋਂ ਬਚਾਅ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਗਊਸ਼ਾਲਾ ਦੇ ਚੇਅਰਮੈਨਚਮਨ ਲਾਲ ਗੋਇਲ, ਪ੍ਰਧਾਨ ਰਵਿੰਦਰ ਗੋਇਲ ਅਤੇ ਮੁੱਖ ਸਲਾਹਕਾਰ ਐਸਕੇ ਬਾਂਸਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਗਊਸ਼ਾਲਾ ਪ੍ਰਬੰਧਕਾਂ ਵੱਲੋਂ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਡਾਕਟਰਾਂ ਦੀ ਟੀਮ ਦਾ ਦਿਲੋਂ ਧੰਨਵਾਦ ਕੀਤਾ ਗਿਆ। ਗੌਸ਼ਾਲਾ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਕੈਂਪ ਗਊ ਧਨ ਦੀ ਸਿਹਤ ਸੁਧਾਰਨ ਦੇ ਨਾਲ-ਨਾਲ ਸਮਾਜ ਵਿੱਚ ਗਊ ਸੇਵਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।