260 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
260 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ
Publish Date: Mon, 16 Mar 2026 05:50 PM (IST)
Updated Date: Mon, 16 Mar 2026 05:52 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਇੰਸਪੈਕਟਰ ਗੁਰਵਿੰਦਰ ਸਿੰਘ, ਸੀਆਈਏ ਸਟਾਫ ਤੇ ਪੁਲਿਸ ਪਾਰਟੀ ਵੱਲੋਂ 260 ਗ੍ਰਾਮ ਹੈਰੋਇਨ ਸਮੇਤ ਦੋ ਲੋਕਾਂ ਨੂੰ ਕਾਬੂ ਕਰਨ ਕੀਤਾ ਹੈ। ਕਾਬੂ ਕੀਤੇ ਮੁਲਜ਼ਮ ਰੁਪਿੰਦਰ ਸਿੰਘ ਉਰਫ ਬਣੀ ਤੇ ਮਨੋਜ ਕੁਮਾਰ ਵਾਸੀ ਮਹਾਬੱਧਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖਿਲਾਫ਼ ਥਾਣਾ ਸਦਰ ਮੁਕਤਸਰ ਵਿਖੇ ਮੁਕੱਦਮਾ ਦਰਜ਼ ਕਰ ਕੀਤਾ ਹੈ। ਉਕਤ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।