ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੁੱਜੇ ਰਣਸੀਂਹ ਕਲਾਂ, ਕਿਸਾਨਾਂ ਦੀਆਂ ਸੁਣੀਆਂ ਮੁਸ਼ਕਲਾਂ; ਜਾਖੜ ਵੀ ਰਹੇ ਮੌਜੂਦ
ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਤੋਂ ਜਿੱਥੇ ਉਨ੍ਹਾਂ ਮੰਗ ਪੱਤਰ ਹਾਸਲ ਕੀਤਾ ਨਾਲ ਹੀ ਹਰ ਸੰਭਵ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਸਰਪੰਚ ਪ੍ਰੀਤ ਇੰਦਰ ਪਾਲ ਸਿੰਘ ਮਿੰਟੂ ਦੇ ਘਰ ਖਾਣਾ ਖਾਣ ਤੋਂ ਬਾਅਦ ਪਿੰਡ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ।
Publish Date: Thu, 27 Nov 2025 10:43 AM (IST)
Updated Date: Thu, 27 Nov 2025 11:38 AM (IST)
ਮਨਪ੍ਰੀਤ ਸਿੰਘ/ਹਰਦੀਪ ਧੰਮੀ ਨੰਗਲ, ਨਿਹਾਲ ਸਿੰਘ ਵਾਲਾ: ਵੀਰਵਾਰ ਸਵੇਰੇ ਮੋਗਾ ਦੇ ਪਿੰਡ ਰਣਸੀਂਹ ਕਲਾਂ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਜਿੱਥੇ ਮਾਡਲ ਪਿੰਡ ਦਾ ਦੌਰਾ ਕੀਤਾ। ਉੱਥੇ ਉਨ੍ਹਾਂ ਪਿੰਡ ਵਿਚ ਬਣੀ ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ ਵਿਚ ਵੀ ਸ਼ਿਰਕਤ ਕੀਤੀ। ਉਨ੍ਹਾਂ ਪਿੰਡ ਦੇ ਟਰੀਟਮੈਂਟ ਪਲਾਂਟ ਦਾ ਦੌਰਾ ਕਰਕੇ ਸਰਪੰਚ ਪ੍ਰੀਤ ਇੰਦਰ ਪਾਲ ਸਿੰਘ ਮਿੰਟੂ ਤੋਂ ਜਾਣਕਾਰੀ ਹਾਸਲ ਕੀਤੀ।