ਯੂਨਾਈਟਡ ਅਕਾਲੀ ਦਲ ਦੇ ਆਗੂਆਂ ਵੱਲੋਂ ਦੁੱਖ ਸਾਂਝਾ
ਸ਼੍ਰੋਮਣੀ ਅਕਾਲੀ ਯੂਨਾਈਟਡ ਦੇ ਆਗੂ
Publish Date: Tue, 03 Mar 2026 04:34 PM (IST)
Updated Date: Wed, 04 Mar 2026 04:00 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼੍ਰੋਮਣੀ ਅਕਾਲੀ ਯੂਨਾਈਟਡ ਦੇ ਆਗੂ ਭਾਈ ਜਗਸੀਰ ਸਿੰਘ ਜੱਗਾ ਡਾਲਾ ਦੇ ਹੋਣਹਾਰ ਸਪੁੱਤਰ ਮਾਸਟਰ ਗੁਰਪ੍ਰੀਤ ਸਿੰਘ ਖ਼ਾਲਸਾ ਦੀ ਬੇਵਕਤੀ ਮੌਤ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਨੌਜਵਾਨ ਉਮਰ ਵਿਚ ਸੰਸਾਰ ਨੂੰ ਅਲਵਿਦਾ ਕਹਿ ਗਏ ਗੁਰਪ੍ਰੀਤ ਸਿੰਘ ਖ਼ਾਲਸਾ ਧਾਰਮਿਕ ਬਿਰਤੀ ਵਾਲੇ ਨੌਜਵਾਨ ਸਨ, ਜੋ ਕਥਾ ਕੀਰਤਨ ਨਾਲ ਜੁੜੇ ਰਹਿੰਦੇ ਅਤੇ ਬੱਚਿਆਂ ਨੂੰ ਗੱਤਕਾ ਸਿਖਾ ਕੇ ਸਿੱਖੀ ਪਰੰਪਰਾਵਾਂ ਨੂੰ ਅੱਗੇ ਵਧਾਉਣ ਵਿਚ ਯੋਗਦਾਨ ਪਾ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਸਿਰਫ਼ ਪਰਿਵਾਰ, ਸਗੋਂ ਸਮੂਹ ਇਲਾਕੇ ਵਿਚ ਸੋਗ ਦੀ ਲਹਿਰ ਪੈਦਾ ਹੋਈ ਹੈ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂਆਂ ਅਤੇ ਵਰਕਰਾਂ ਨੇ ਪਿੰਡ ਡਾਲਾ ਵਿਖੇ ਪਰਿਵਾਰ ਦੇ ਘਰ ਪਹੁੰਚ ਕੇ ਭਾਈ ਜਗਸੀਰ ਸਿੰਘ ਜੱਗਾ ਨਾਲ ਦੁੱਖ ਸਾਂਝਾ ਕੀਤਾ ਅਤੇ ਦੁਖੀ ਪਰਿਵਾਰ ਨੂੰ ਹੌਸਲਾ ਦਿੱਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਾਰਟੀ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਲਈ ਤਤਪਰ ਰਹੇਗੀ। ਇਸ ਦੌਰੇ ਦੌਰਾਨ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆ, ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ, ਭਾਈ ਗੁਰਲਾਭ ਸਿੰਘ ਧਰਮਕੋਟ, ਭਾਈ ਹਰਪ੍ਰੀਤ ਸਿੰਘ ਧੱਲੇਕੇ, ਦਵਿੰਦਰ ਸਿੰਘ ਸਾਬਕਾ ਸਰਪੰਚ ਨੱਥੂਵਾਲਾ ਜਦੀਦ, ਜਥੇਦਾਰ ਬੂਟਾ ਸਿੰਘ ਧੱਲੇਕੇ, ਜਥੇਦਾਰ ਗੁਰਜੰਟ ਸਿੰਘ ਰਣਸੀਹ, ਰਾਜਪਾਲ ਸਿੰਘ ਰੋਂਤਾ, ਦਰਸ਼ਨ ਸਿੰਘ ਪ੍ਰਧਾਨ, ਭਾਈ ਜਗਸੀਰ ਸਿੰਘ ਪ੍ਰਧਾਨ, ਜਥੇਦਾਰ ਪਿਸ਼ੌਰਾ ਸਿੰਘ ਧਰਮਕੋਟ, ਜਥੇਦਾਰ ਸਵਰਨ ਸਿੰਘ ਵੱਡਾ ਘਰ, ਕੇਵਲ ਸਿੰਘ ਰੋਡੇ, ਗਿਆਨੀ ਭੁਪਿੰਦਰ ਸਿੰਘ ਮੋਗਾ, ਜਸਵੀਰ ਸਿੰਘ ਜਨੇਰ, ਭਾਈ ਰਮਨਦੀਪ ਸਿੰਘ ਗੁਲਾਟੀ ਕੋਟ ਈਸੇ ਖਾਂ, ਜਥੇਦਾਰ ਸੁਖਦੇਵ ਸਿੰਘ ਖਿਆਲੀ, ਦੀਪ ਸਿੱਧੂ ਮੋਗਾ, ਭਾਈ ਲਖਬੀਰ ਸਿੰਘ ਧੱਲੇਕੇ, ਗੁਰਚਰਨ ਸਿੰਘ, ਜਗਜੀਤ ਸਿੰਘ ਡਾਲਾ, ਹਰਜਿੰਦਰ ਸਿੰਘ ਡਾਲਾ, ਗੁਰਪ੍ਰੀਤ ਸਿੰਘ ਸਮਤੀ ਮੈਂਬਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।