ਬਾਬਾ ਬੰਦਾ ਬਹਾਦਰ ਕਾਲਜ ’ਚ ਮੁਕਾਬਲੇ ਕਰਵਾਏ
ਬਾਬਾ ਬੰਦਾ ਬਹਾਦਰ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਵਿਖੇ ਵਿਸਾਖੀ ਮੌਕੇ ਚਿੱਤਰਕਾਰੀ ਮੁਕਾਬਲਾ ਕਰਵਾਇਆ ਗਿਆ।
Publish Date: Mon, 13 Apr 2026 05:03 PM (IST)
Updated Date: Tue, 14 Apr 2026 04:07 AM (IST)
ਚਾਨਾ ਪੰਜਾਬੀ ਅਜਾਗਣ ਫਰੀਦਕੋਟ : ਬਾਬਾ ਬੰਦਾ ਬਹਾਦਰ ਕਾਲਜ ਆਫ ਐਜੂਕੇਸ਼ਨ, ਫਰੀਦਕੋਟ ਵਿਖੇ ਵਿਸਾਖੀ ਮੌਕੇ ਚਿੱਤਰਕਾਰੀ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਬੀ.ਐੱਡ. ਅਤੇ ਈ.ਟੀ.ਟੀ. ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਦੀਆਂ ਮੁਬਾਰਕਾ ਦਿੱਤੀਆਂ ਅਤੇ ਵਿਦਿਆਰਥੀਆਂ ਵੱਲੋਂ ਬਣਾਈ ਗਈ ਚਿੱਤਰਕਾਰੀ ਦੀ ਪ੍ਰਸੰਸਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਉਹਨਾਂ ਵਿਸਾਖੀ ਦੇ ਮਹੱਤਵ ਉੱਤੇ ਚਾਨਣਾ ਪਾਇਆ ਅਤੇ ਇਸ ਦਿਨ ਦੀ ਕਿਸਾਨੀ ਜੀਵਨ ਵਿੱਚ ਮਹੱਤਤਾ ਬਾਰੇ ਦੱਸਿਆ। ਇਸ ਉਪਰੰਤ ਕਾਲਜ ਡਾਇਰੈਕਟਰ ਮੈਡਮ ਸ਼ਾਲਿਨੀ ਬਾਵਾ ਨੇ ਵੀ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ।