ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਮਨਾਇਆ ਮਹਿਲਾ ਦਿਵਸ
ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਮਹਿਲਾ ਦਿਵਸ ਮਨਾਇਆ
Publish Date: Mon, 09 Mar 2026 06:09 PM (IST)
Updated Date: Mon, 09 Mar 2026 06:12 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਬਾਰ ਰੂਮ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਿਆਂਇਕ ਅਧਿਕਾਰੀ ਅਤੇ ਬਾਰ ਦੇ ਮੈਂਬਰ ਮੌਜੂਦ ਸਨ ਅਤੇ ਕਾਨੂੰਨੀ ਪੇਸ਼ੇ ਵਿੱਚ ਮਹਿਲਾਵਾਂ ਦੇ ਯੋਗਦਾਨ ਅਤੇ ਉਪਲਬਧੀਆਂ ਦੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਐਡਵੋਕੇਟ ਸ਼ੁਭਮ ਸ਼ਰਮਾ, ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਅਤੇ ਐਡਵੋਕੇਟ ਧਲਵੰਤ ਸਿੰਘ ਉੱਪਲ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਨੇ ਨਿਆਂਇਕ ਅਧਿਕਾਰੀਆਂ ਅਤੇ ਬਾਰ ਦੀਆਂ ਮਹਿਲਾ ਮੈਂਬਰਾਂ ਨਾਲ ਮਿਲ ਕੇ ਮਹਿਲਾ ਦਿਵਸ ਮਨਾਇਆ। ਬੁਲਾਰਿਆਂ ਨੇ ਕਿਹਾ ਕਿ ਮਹਿਲਾ ਵਕੀਲ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ ਅਤੇ ਸਮਾਜ ਵਿੱਚ ਸਮਾਨਤਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਬਾਰ ਦੀਆਂ ਮਹਿਲਾ ਮੈਂਬਰਾਂ ਦੇ ਯੋਗਦਾਨ ਅਤੇ ਸਮਰਪਣ ਦੀ ਸਰਾਹਨਾ ਕੀਤੀ ਗਈ। ਸਮਾਗਮ ਦੇ ਅੰਤ ’ਚ ਸਾਰੀਆਂ ਮਹਿਲਾਵਾਂ ਨੂੰ ਉਨ੍ਹਾਂ ਦੀ ਕਾਮਯਾਬੀ ਅਤੇ ਉੱਨਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।