ਸਰਕਾਰੀ ਕਾਲਜ ਆਫ਼ ਐਜੂਕੇਸ਼ਨ ’ਚ ਏਡਜ਼ ਦਿਵਸ ਮਨਾਇਆ
ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸਵ ਏਡਜ ਦਿਵਸ ਮਨਾਇਆ
Publish Date: Fri, 05 Dec 2025 03:24 PM (IST)
Updated Date: Sat, 06 Dec 2025 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸਨ ਫਰੀਦਕੋਟ ਦੇ ਪਿ੍ਰੰਸੀਪਲ ਡਾ. ਰਾਜੇਸ ਮੋਹਨ ਦੀ ਯੋਗ ਰਹਿਨੁਮਾਈ ਹੇਠ ਅਤੇ ਪ੍ਰੋ. ਮੰਜੂ ਕਪੂਰ ਦੀ ਅਗਵਾਈ ਵਿੱਚ ਵਿਸਵ ਏਡਜ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰੋ.ਬੀਰਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸਵ ਏਡਜ ਦਿਵਸ ਹਰ ਸਾਲ 1 ਦਸੰਬਰ ਨੂੰ ਸੰਸਾਰ ਭਰ ਵਿੱਚ ਲੋਕਾਂ ਨੂੰ ਐੱਚ.ਆਈ.ਵੀ. ਏਡਜ (ਐਕਵਾਇਰਡ ਇਮਯੂਨੋ ਡੈਫੀਸੈਂਸੀ ਸਿੰਡਰੋਮ) ਪ੍ਰਤੀ ਜਾਗਰੂਕਤਾ ਵਧਾਉਣ ਅਤੇ ਇਸ ਦੇ ਵਿਤਕਰੇ ਨੂੰ ਖਤਮ ਕਰਨ ਦੇ ਉਦੇਸ ਨਾਲ ਮਨਾਇਆ ਜਾਂਦਾ ਹੈ। ਪ੍ਰੋ. ਰਾਜੇਸਵਰੀ ਦੇਵੀ ਨੇ ਏਡਜ ਵਾਇਰਸ ਦੀ ਰੋਕਥਾਮ ਦੇ ਉਪਾਅ ਤੇ ਇਲਾਜ ਬਾਰੇ ਜਾਗਰੂਕ ਕੀਤਾ। ਪ੍ਰੋ. ਮਨਵਿੰਦਰ ਕੌਰ ਨੇ ਦੱਸਿਆ ਕਿ ਵਿਸਵ ਏਡਜ ਦਿਵਸ ਰੈੱਡ ਰਿਬਨ ਕਲੱਬ, ਸਮਾਜਿਕ ਵਿਗਿਆਨ ਕਲੱਬ, ਗਣਿਤ ਤੇ ਵਿਗਿਆਨ ਕਲੱਬ, ਸਪੋਰਟਸ ਕਲੱਬ, ਵਾਤਵਰਣ ਕਲੱਬ ਵੱਲੋਂ ਐੱਨ.ਐੱਸ.ਐੱਸ. ਵਿਭਾਗ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ, ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਸਮਾਜ ਨੂੰ ਬੈਨਰਾਂ ਰਾਹੀਂ ਏਡਜ ਬਾਰੇ ਜਾਗਰੂਕਤਾ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਨੂੰ ਰਿਫ਼ਰੈਸ਼ਮੈਂਟ ਵੀ ਦਿੱਤੀ ਗਈ।ਇਸ ਮੌਕੇ ਪ੍ਰੋ. ਸੰਦੀਪ ਸਿੰਘ, ਪ੍ਰੋ. ਰਣਜੀਤ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਜਸਬੀਰ ਕੌਰ, ਪ੍ਰੋ. ਫੈਨੀ ਚਾਵਲਾ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਰਿਮੀ ਅਤੇ ਬੀ.ਐੱਡ. ਦੇ ਵਿਦਿਆਰਥੀ ਹਾਜਰ ਸਨ।