ਆਰਕੇਐੱਸ ਸਕੂਲ ’ਚ ਵਿਸ਼ਵ ਸਿਹਤ ਦਿਵਸ ਮਨਾਇਆ
ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ
Publish Date: Wed, 08 Apr 2026 04:34 PM (IST)
Updated Date: Thu, 09 Apr 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਅੱਜ ਵਿਸ਼ਵ ਸਿਹਤ ਦਿਵਸ ਸਪੋਰਟਸ ਐਂਡ ਵੈੱਲਨੈੱਸ ਕਲੱਬ ਵੱਲੋਂ ਮਨਾਇਆ ਗਿਆ। ਇਹ ਦਿਨ 7 ਅਪ੍ਰੈਲ 1948 ਤੋਂ ਮਨਾਇਆ ਜਾ ਰਿਹਾ ਹੈ ਕਿਉਂਕਿ ਇਸ ਦਿਨ ਵਿਸ਼ਵ ਸਿਹਤ ਸੰਗਠਨ ਦੀ ਸਥਾਪਨਾ ਹੋਈ ਸੀ। ਇਸ ਮੌਕੇ ’ਤੇ 11ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਨੰਨੀ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਨੂੰ ਸਿਹਤ ਸਬੰਧੀ ਜਾਗਰੂਕ ਕਰਦੇ ਹੋਏ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਹਰੀਆਂ ਸਬਜ਼ੀਆਂ ਅਤੇ ਫ਼ਲ ਖਾਣੇ ਚਾਹੀਦੇ ਹਨ। ਕਲਾਸ 11ਵੀਂ ਅਤੇ 12ਵੀਂ ਮੈਡੀਕਲ ਦੇ ਵਿਦਿਆਰਥੀਆਂ ਵੱਲੋਂ ਹੋਰ ਵਿਦਿਆਰਥੀਆਂ ਦਾ ਬਲੱਡ ਪ੍ਰੈਸ਼ਰ ਵੀ ਚੈੱਕ ਕੀਤਾ ਗਿਆ। ਜੇ ਬਲੱਡ ਪ੍ਰੈਸ਼ਰ ਘੱਟ ਜਾਂ ਵੱਧ ਹੋਵੇ ਤਾਂ ਇਸ ਦਾ ਕੀ ਮੁੱਢਲੀ ਸਹਾਇਤਾ ਹੋਣੀ ਚਾਹੀਦੀ ਹੈ, ਇਸ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਆਪਕਾ ਕਰਮਵੀਰ ਨੇ ਕਲਾਸ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੀ ਮੁੱਢਲੀ ਸਹਾਇਤਾ ਕਮੇਟੀ ਦੇ ਮੈਂਬਰਾਂ ਬਾਰੇ ਅਤੇ ਮੁੱਢਲੇ ਇਲਾਜ ਸਬੰਧੀ ਜਾਣਕਾਰੀ ਦਿੱਤੀ। ਇਹ ਗਤੀਵਿਧੀ ਸਪੋਰਟਸ ਐਂਡ ਵੈੱਲਨੈੱਸ ਕਲੱਬ ਦੀ ਇੰਚਾਰਜ ਅਧਿਆਪਕਾ ਕਰਮਵੀਰ ਅਤੇ ਅਧਿਆਪਕ ਨਿਤਿਨ ਵੱਲੋਂ ਕਰਵਾਈ ਗਈ।