ਵਿਸ਼ਵ ਮਲੇਰੀਆ ਦਿਵਸ ਮਨਾਇਆ
ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ
Publish Date: Sat, 25 Apr 2026 03:51 PM (IST)
Updated Date: Sun, 26 Apr 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਨਿਰਦੇਸ਼ਾਂ ਅਨੁਸਾਰ ਤੇ ਡਾ. ਨਿਸ਼ਾ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਦੀ ਰਹਿਨੁਮਾਈ ਹੇਠ ਵਿਸ਼ਵ ਮਲੇਰੀਆ ਦਿਵਸ ਸਰਕਾਰੀ ਹਾਈ ਸਕੂਲ ਮੱਲੀਆਂਵਾਲਾ ਵਿਖੇ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਹਰਦੀਪ ਸਿੰਘ ਮਪਹਵ (ਮ) ਨੇ ਮਲੇਰੀਆ ਬਿਮਾਰੀ ਤੋਂ ਬਚਾਅ ਅਤੇ ਇਸ ਦੇ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਹੈਲਥ ਟੀਮ ਨੇ ਦੱਸਿਆ ਕਿ ਮਲੇਰੀਆ ਇਕ ਮੱਛਰਾਂ ਰਾਹੀਂ ਫੈਲਣ ਵਾਲੀ ਬਿਮਾਰੀ ਹੈ, ਜੋ ਖਾਸ ਕਰਕੇ ਗੰਦੇ ਪਾਣੀ ਵਿਚ ਪੈਦਾ ਹੋਣ ਵਾਲੇ ਮੱਛਰਾਂ ਨਾਲ ਫ਼ੈਲਦੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ, ਮੱਛਰਦਾਨੀ ਦੀ ਵਰਤੋਂ ਕਰੋ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨੋ। ਇਸ ਦੌਰਾਨ ਵਿਦਿਆਰਥੀਆਂ ਨੂੰ ਮਲੇਰੀਆ ਦੇ ਲੱਛਣ ਜਿਵੇਂ ਬੁਖਾਰ, ਕੰਬਣੀ, ਪਸੀਨਾ ਆਉਣਾ ਆਦਿ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਕਿਸੇ ਵੀ ਲੱਛਣ ਦੇ ਦਿਖਾਈ ਦੇਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ। ਪ੍ਰੋਗਰਾਮ ਦੌਰਾਨ ਮੁੱਖ ਅਧਿਆਪਕ ਰਮਨ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਫ਼ਾਈ ਰੱਖਣ ਅਤੇ ਪਿੰਡ ਵਿਚ ਮਲੇਰੀਆ ਰੋਕਥਾਮ ਬਾਰੇ ਹੋਰ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨਵਦੀਪ ਕੌਰ ਮਪਹਵ (ਫ), ਆਧਿਆਪਕ ਰਾਵਿੰਦਰਪਾਲ ਸਿੰਘ, ਮੈਡਮ ਹਰਦੀਪ ਕੌਰ ਅਤੇ ਆਸ਼ਾ ਵਰਕਰ ਬਲਜੀਤ ਕੌਰ ਹਾਜ਼ਰ ਸਨ।