ਮਲੇਰੀਆ ਤੋਂ ਬਚਾਅ ਸਬੰਧੀ ਬੱਚਿਆਂ ਨੂੰ ਕੀਤਾ ਜਾਗਰੂਕ
ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ
Publish Date: Sat, 25 Apr 2026 03:58 PM (IST)
Updated Date: Sun, 26 Apr 2026 04:02 AM (IST)

ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ ਮੋਗਾ: ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾਂ ਨਿਰਦੇਸ਼ਾਂ ਦੇ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਸ਼ਾ ਬਾਂਸਲ ਢੁੱਡੀਕੇ ਦੀ ਦੇਖ-ਰੇਖ ਹੇਠ ਵਿਸ਼ਵ ਮਲੇਰੀਆ ਦਿਵਸ ਮੌਕੇ ਹੈਲਥ ਸੁਪਰਵਾਈਜ਼ਰ ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਘੀਪੁਰਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਮਲੇਰੀਆ ਬਿਮਾਰੀ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਕੁਲਬੀਰ ਸਿੰਘ ਢਿੱਲੋਂ ਹੈਲਥ ਸੁਪਰਵਾਈਜ਼ਰ ਵੱਲੋਂ ਮਲੇਰੀਆ ਦੇ ਕਾਰਨਾਂ, ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਮਲੇਰੀਆ ਮੱਛਰ ਦੇ ਕਟਣ ਨਾਲ ਫ਼ੈਲਦਾ ਹੈ ਅਤੇ ਇਸ ਤੋਂ ਬਚਾਅ ਲਈ ਸਾਫ਼-ਸਫਾਈ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੋਸਟਰ ਅਤੇ ਸਲੋਗਨ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਰਾਹੀਂ ਸਮਾਜ ਨੂੰ ਮਲੇਰੀਆ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਅਸ਼ਵਨੀ ਕੁਮਾਰ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਲੇਰੀਆ ਤੋਂ ਬਚਾਅ ਲਈ ਸਾਨੂੰ ਆਪਣੇ ਘਰਾਂ ਦੇ ਆਸ-ਪਾਸ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਮੱਛਰਦਾਨੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਅੰਤ ’ਚ ਵਿਦਿਆਰਥੀਆਂ ਨੂੰ ਆਪਣੇ ਘਰਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਮਲੇਰੀਆ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਮਪਹਵ (ਮ), ਤੀਰਥਪਾਲ ਸਿੰਘ ਮਪਹਵ (ਮ) ਅਧਿਆਪਕ ਜਸਬੀਰ ਕੌਰ ਆਦਿ ਹਾਜ਼ਰ ਸਨ।