ਹੋਲੀ ਹਾਰਟ ਸਕੂਲ ’ਚ ਵਿਸ਼ਵ ਸਿਹਤ ਦਿਵਸ ਮਨਾਇਆ
ਹੋਲੀ ਹਾਰਟ ਸਕੂਲ ਅਜੀਤਵਾਲ
Publish Date: Wed, 29 Apr 2026 04:10 PM (IST)
Updated Date: Thu, 30 Apr 2026 04:02 AM (IST)
ਅਵਤਾਰ ਸਿੰਘ ਪੰਜਾਬੀ ਜਾਗਰਣ ਅਜੀਤਵਾਲ: ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਸਾਰਿਆਂ ਲਈ ਸੁਰੱਖਿਤ ਅਤੇ ਸਿਹਤਮੰਦ ਕੰਮ ਕਰਨ ਦੀ ਸਥਿਤੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਅਤੇ ਸੁਰੱਖਿਆ ਅਤੇ ਸਿਹਤ ਲਈ ਵਿਸ਼ਵ ਦਿਵਸ ਮਨਾਇਆ ਗਿਆ। ਦੱਸ ਦਈਏ ਕਿ ਇਸ ਦਿਨ ਨੂੰ ਮਰੇ ਅਤੇ ਜ਼ਖ਼ਮੀ ਮਜ਼ਦੂਰਾਂ ਲਈ ਅੰਤਰਰਾਸ਼ਟਰੀ ਦਿਵਸ ਜਾਂ ਅੰਤਰਰਾਸ਼ਟਰੀ ਮਜ਼ਦੂਰ ਯਾਦਗਾਰੀ ਦੇ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਸਮੇਂ ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ ਨੇ ਬੱਚਿਆਂ ਨੂੰ ਇਸ ਦਿਨ ਨੂੰ ਕਿਉਂ ਮਨਾਇਆ ਜਾਂਦਾ ਹੈ, ਸਬੰਧੀ ਸਮਝਾਇਆ ਅਤੇ ਉਨ੍ਹਾਂ ਨੂੰ ਦੱਸਿਆ ਇਸ ਦਿਨ ਨੂੰ ਪਹਿਲੀ ਵਾਰ 2003 ’ਚ ਅੰਤਰਰਾਸ਼ਟਰੀ ਮਜ਼ਦੂਰ ਸੰਗਠਨ ਦੁਆਰਾ ਕੰਮ ਦੇ ਸਥਾਨਾਂ ’ਤੇ ਬਿਮਾਰੀਆਂ ਅਤੇ ਦੁਰਘਟਨਾਵਾਂ ਦੀ ਮਹੱਤਤਾ ਅਤੇ ਰੋਕਥਾਮ ’ਤੇ ਧਿਆਨ ਕੇਂਦਰਿਤ ਕਰਨ ਲਈ ਮਾਨਤਾ ਦਿੱਤੀ ਗਈ ਸੀ। ਇਸ ਦੇ ਨਾਲ ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਇਸ ਨੂੰ ਮਨਾਉਣ ਦੀ ਮਹੱਤਤਾ ਸਾਰਿਆਂ ਲਈ ਸੁਰੱਖਿਤ ਅਤੇ ਸਿਹਤਮੰਦ ਕੰਮ ਕਰਨ ਦੀਆਂ ਸਥਿਤੀਆਂ ਨੂੰ ਉਤਸ਼ਾਹਿਤ ਕਰਨਾ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਇਸ ਦਾ ਮੁੱਖ ਮਕਸਦ ਕੰਮ ਵਾਲੀ ਥਾਂ ’ਤੇ ਹੋਣ ਵਾਲੇ ਹਾਦਸਿਆਂ ਅਤੇ ਬਿਮਾਰੀਆਂ ਨੂੰ ਰੋਕਣਾ ਅਤੇ ਕਰਮਚਾਰੀਆਂ ਲਈ ਇਕ ਸੁਰੱਖਿਤ ਮਾਹੌਲ ਸਿਰਜਣਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਾਕਸ਼ੀ ਗਲੇਰੀਆ ਨੇ ਬੱਚਿਆਂ ਨੂੰ ਸੰਬੋਧਨ ਕੀਤਾ।