ਮੋਗਾ 'ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ, ਨਸ਼ਾ ਕਰਨ ਦਾ ਸੀ ਆਦੀ
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਦੇਰ ਰਾਤ ਗੋਲੀ ਲੱਗਣ ਨਾਲ ਹਰਮਨਦੀਪ ਸਿੰਘ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ। ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ।
Publish Date: Thu, 20 Nov 2025 08:01 AM (IST)
Updated Date: Thu, 20 Nov 2025 08:06 AM (IST)
ਮਨਪ੍ਰੀਤ ਸਿੰਘ ਮੱਲੇਆਣਾ,ਪੰਜਾਬੀ ਜਾਗਰਣ, ਮੋਗਾ: ਬੀਤੀ ਦੇਰ ਰਾਤ ਮੋਗਾ ਦੇ ਪਿੰਡ ਭਾਗੀਕੇ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਮ੍ਰਿਤਕ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਦੇਰ ਰਾਤ ਗੋਲੀ ਲੱਗਣ ਨਾਲ ਹਰਮਨਦੀਪ ਸਿੰਘ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ। ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ। ਪੁਲਿਸ ਵੀ ਦੱਸਣ ਤੋਂ ਇਨਕਾਰੀ ਹੈ। ਸੂਤਰਾਂ ਮੁਤਾਬਕ ਕਤਲ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਨਿਹਾਲ ਸਿੰਘ ਵਾਲਾ ਦੇ ਬਜ਼ਾਰ ਵਿਚ ਚਿੱਟੇ ਦਿਨ ਫਾਇਰਿੰਗ ਦੀ ਘਟਨਾ ਵਾਪਰੀ ਸੀ।