ਵਾਈਐਸ ਸਕੂਲ ਦਾ ਨਤੀਜਾ ਸੌ ਫ਼ੀਸਦ
ਵਾਈਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦਾ ਨਤੀਜਾ 100 % ਰਿਹਾ
Publish Date: Tue, 12 May 2026 05:54 PM (IST)
Updated Date: Tue, 12 May 2026 05:57 PM (IST)

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਚ ਵਾਈ. ਐਸ.ਪਬਲਿਕ ਸੀਨੀ. ਸੈਕੰ. ਸਕੂਲ ਥਾਂਦੇਵਾਲਾ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ ਪਿਛਲੇ ਸਾਲਾਂ ਦੀ ਪਰੰਪਰਾ ਜਾਰੀ ਰੱਖਦੇ ਹੋਏ 100 ਫੀਸਦੀ ਨਤੀਜੇ ਨਾਲ ਖੂਬ ਮੱਲਾ ਮਾਰੀਆਂ ਅਤੇ ਚੰਗੇ ਅੰਕ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਬੀਰਪਾਲ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਸਵੀਂ ਦੀ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ । ਮਨਰੀਤ ਕੌਰ ਸਪੁੱਤਰੀ ਸ੍ਰ. ਰਾਜਪਾਲ ਸਿੰਘ ਨੇ 578/650 (88.9 ਫੀਸਦੀ) ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜੋਤੀ ਕੁਮਾਰੀ ਸਪੁੱਤਰੀ ਵਿਨੋਦ ਕੁਮਾਰ ਨੇ 572/650 (88 ਫੀਸਦੀ) ਅੰਕ ਪ੍ਰਾਪਤ ਕਰ ਕੇ ਸਕੂਲ ਚ ਦੂਜਾ ਸਥਾਨ ਅਤੇ ਅਰਮਾਨਪ੍ਰੀਤ ਕੌਰ ਸਪੁੱਤਰੀ ਸ੍ਰ. ਪਰਵਿੰਦਰ ਸਿੰਘ ਨੇ 567/650 (87 ਫੀਸਦੀ) ਅੰਕ ਪ੍ਰਾਪਤ ਕਰ ਕੇ ਸਕੂਲ ਚ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰ ਕੇ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਦਲਜੀਤ ਸਿੰਘ , ਚੇਅਰਮੈਨ ਸ੍ਰ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਫਲਤਾ ਦਾ ਸਿਹਰਾ ਮਿਹਨਤੀ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ ਦੇ ਸਿਰ ਬੰਨ੍ਹਿਆ।