ਵੀਰਪਾਲ ਕੌਰ ਵੱਲੋਂ ਕਾਗ਼ਜ਼ ਦਖ਼ਲ
ਜ਼ਿਲ੍ਹਾ ਪ੍ਰੀਸ਼ਦ ਜੋਨ ਗੁਰੂਸਰ ਵੀਰਪਾਲ ਕੌਰ ਨੇ ਆਪਣੇ ਨਾਮਜਦਗੀ ਕਾਗਜ਼ ਦਾਖਲ ਕੀਤੇ
Publish Date: Fri, 05 Dec 2025 04:55 PM (IST)
Updated Date: Fri, 05 Dec 2025 04:57 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਜੋਨ ਗੁਰੂਸਰ ਦੀ ਚੋਣ ਲਈ ਹਲਕਾ ਗਿੱਦੜਬਾਹਾ ਦੇ ਪਿੰਡ ਕਰਾਈਵਾਲਾ ਤੋਂ ਵੀਰਪਾਲ ਕੌਰ ਧਰਮ ਪਤਨੀ ਬਚਿੱਤਰ ਸਿੰਘ ਧਾਲੀਵਾਲ ਨੂੰ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਗਿਆ ਜਿਨਾਂ ਨੇ ਬੀਤੇ ਦਿਨ ਆਪਣੇ ਨਾਮਜਦਗੀ ਕਾਗਜ਼ ਦਾਖਲ ਕੀਤੇ। ਇਸ ਮੌਕੇ ਉਮੀਦਵਾਰ ਬੀਬੀ ਵੀਰਪਾਲ ਕੌਰ ਅਤੇ ਬਚਿੱਤਰ ਸਿੰਘ ਕਰਾਈਵਾਲਾ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੇ ਲੋਕਾਂ ਨੂੰ ਵਿਸ਼ਵਾਸ ਹੈ ਭਰੋਸਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਦੇ ਹਰ ਵਰਕਰ ਨੂੰ ਨਾਲ ਲੈ ਕੇ ਘਰ ਘਰ ਜਾ ਕੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇ ਕੇ ਲੋਕਾਂ ਦਾ ਵੱਡਾ ਸਮਰਥਨ ਹਾਸਲ ਕਰਾਂਗੇ ਅਤੇ ਵੱਡੀ ਲੀਡ ਨਾਲ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ। ਇਸ ਮੌਕੇ ਉਨ੍ਹਾਂ ਨਾਲ ਵੀਰਪਾਲ ਕੌਰ, ਹਰਮਨ ਕੌਰ, ਗੁਰਵਿੰਦਰ ਕੌਰ, ਪਾਰਟੀ ਆਗੂ ਬਚਿੱਤਰ ਸਿੰਘ ਕਰਾਈ ਵਾਲਾ, ਐਡਵੋਕੇਟ ਗੁਰਤੇਜ ਸਿੰਘ ਕਰਾਈ ਵਾਲਾ ,ਵੀਰ ਦਵਿੰਦਰ ਸਿੰਘ, ਸੁਖਮੰਦਰ ਸਿੰਘ, ਜਗਸੀਰ ਸਿੰਘ ਬਰਾੜ, ਗਗਨਾ ਬਰਾੜ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸਮਰਥਕ ਹਾਜ਼ਰ ਸਨ।