- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੰਟ ਦੀ ਮੁੱਖ ਮੰਗ ਹੈ ਕਿ ਪੰਜਾਬ ਸਰਕਾਰ ਚੱਲ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਵਿਸ਼ੇਸ਼ ਐਕਟ ਪਾਸ ਕਰਕੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਸਥਾਈ ਰੁਜ਼ਗਾਰ ਸੁਰੱਖਿਅਤ ਕਰੇ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ।
ਫ਼ਰੰਟ ਦੇ ਆਗੂ ਪਰਮਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਸਵੇਰੇ 11 ਵਜੇ ਮੁਹਾਲੀ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਇਕੱਠੇ ਹੋਣਗੇ। ਇੱਥੋਂ ਉਹ ਕਾਫਲੇ ਦੇ ਰੂਪ ਵਿੱਚ ਨੇਤਰ ਪਾਰਕ ਸੜਕ ਤੋਂ ਹੁੰਦੇ ਹੋਏ ਚੰਡੀਗੜ੍ਹ ਵੱਲ ਕੂਚ ਕਰਨਗੇ। ਜੇਕਰ ਪੁਲਿਸ ਨੇ ਬੈਰੀਕੇਟ ਲਗਾ ਕੇ ਰਾਹ ਰੋਕਣ ਦਾ ਯਤਨ ਕੀਤਾ ਤਾਂ ਮੌਕੇ ਤੇ ਹੀ ਅਗਲੇ ਐਕਸ਼ਨ ਬਾਰੇ ਫੈਸਲਾ ਲਿਆ ਜਾਵੇਗਾ।
ਫ਼ਰੰਟ ਦੀ ਮੁੱਖ ਮੰਗ ਹੈ ਕਿ ਪੰਜਾਬ ਸਰਕਾਰ ਚੱਲ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਵਿਸ਼ੇਸ਼ ਐਕਟ ਪਾਸ ਕਰਕੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਸਥਾਈ ਰੁਜ਼ਗਾਰ ਸੁਰੱਖਿਅਤ ਕਰੇ। "ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਡੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਿਧਾਨ ਸਭਾ ਵਿੱਚ ਤੁਰੰਤ ਪੱਕਾ ਕਾਨੂੰਨ (ਐਕਟ) ਲਿਆਂਦਾ ਜਾਵੇ, ਉੱਚ ਸਿੱਖਿਆ ਨਾਲ ਜੁੜੇ ਇਸ ਅਹਿਮ ਮਸਲੇ ਦਾ ਪੱਕਾ ਹੱਲ ਹੋ ਸਕੇ।"