328 ਪਵਿੱਤਰ ਸਰੂਪ ਲਾਪਤਾ ਮਾਮਲਾ: ਜਾਂਚ ਲਈ ਨਵੀਂ SIT ਤਿਆਰ, DIG ਨਾਨਕ ਸਿੰਘ ਸੰਭਾਲਣਗੇ ਕਮਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਨੂੰ ਤੇਜ਼ ਅਤੇ ਨਿਰਪੱਖ ਢੰਗ ਨਾਲ ਅੱਗੇ ਵਧਾਉਣ ਲਈ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਪਹਿਲਾਂ ਦਰਜ ਮਾਮਲੇ ਦੀ ਜਾਂਚ ਹੁਣ ਨਵੀਂ ਟੀਮ ਦੇ ਹਵਾਲੇ ਕਰ ਦਿੱਤੀ ਗਈ ਹੈ। ਜ਼ਿਕਯੋਗ ਹੈ ਕਿ ਇਹ ਮਾਮਲਾ ਪੁਲਿਸ ਸਟੇਸ਼ਨ ‘ਸੀ’ ਡਿਵੀਜ਼ਨ, ਅੰਮ੍ਰਿਤਸਰ ਵਿਚ ਮਾਮਲਾ ਦਰਜ ਹੈ।
Publish Date: Thu, 26 Feb 2026 01:23 PM (IST)
Updated Date: Thu, 26 Feb 2026 01:27 PM (IST)

ਰਣਜੀਤ ਸਿੰਘ ਰਾਣਾ, ਐਸ ਏ ਐਸ ਨਗਰ — ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਨੂੰ ਤੇਜ਼ ਅਤੇ ਨਿਰਪੱਖ ਢੰਗ ਨਾਲ ਅੱਗੇ ਵਧਾਉਣ ਲਈ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਪਹਿਲਾਂ ਦਰਜ ਮਾਮਲੇ ਦੀ ਜਾਂਚ ਹੁਣ ਨਵੀਂ ਟੀਮ ਦੇ ਹਵਾਲੇ ਕਰ ਦਿੱਤੀ ਗਈ ਹੈ। ਜ਼ਿਕਯੋਗ ਹੈ ਕਿ ਇਹ ਮਾਮਲਾ ਪੁਲਿਸ ਸਟੇਸ਼ਨ ‘ਸੀ’ ਡਿਵੀਜ਼ਨ, ਅੰਮ੍ਰਿਤਸਰ ਵਿਚ ਮਾਮਲਾ ਦਰਜ ਹੈ।
ਨਵੇਂ ਜਾਰੀ ਹੁਕਮਾਂ ਅਨੁਸਾਰ ਇਸ ਤੋਂ ਪਹਿਲਾਂ ਬਣਾਈਆਂ ਗਈਆਂ ਤਿੰਨ ਟੀਮਾਂ ਦੇ ਆਦੇਸ਼ ਰੱਦ ਕਰਦੇ ਹੋਏ ਤਾਜ਼ਾ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਦੀ ਨਿਗਰਾਨੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ , ਅੰਮ੍ਰਿਤਸਰ ਵੱਲੋਂ ਕੀਤੀ ਜਾਵੇਗੀ। ਐਸਆਈਟੀ ਦੇ ਚੇਅਰਮੈਨ ਵਜੋਂ ਨਾਨਕ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ। ਟੀਮ ਦੇ ਹੋਰ ਮੈਂਬਰਾਂ ਵਿਚ ਐਸਐਸਪੀ ਖੰਨਾ ਦਰਪਨ ਆਹਲੂਵਾਲੀਆ, ਐਸਪੀ ਡਿਟੈਕਟਿਵ ਪਟਿਆਲਾ ਗੁਰਬੰਸ ਸਿੰਘ ਬੈਂਸ , ਐਸਪੀ ਸਪੈਸ਼ਲ ਬ੍ਰਾਂਚ ਮੁਹਾਲੀ ਸੁਖਨਾਜ਼ ਸਿੰਘ , ਏਸੀਪੀ ਅੰਮ੍ਰਿਤਸਰ ਹਰਮਿੰਦਰ ਸਿੰਘ ਅਤੇ ਐਸਐਚਓ ਸੀ-ਡਿਵੀਜ਼ਨ ਸਬ-ਇੰਸਪੈਕਟਰ ਰਜਵੰਤ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ।
ਹੁਕਮਾਂ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਐਸਆਈਟੀ ਨੂੰ ਹਰ ਤਰ੍ਹਾਂ ਦਾ ਲੌਜਿਸਟਿਕ ਅਤੇ ਪ੍ਰਸ਼ਾਸਨਿਕ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ, ਤਾਂ ਜੋ ਜਾਂਚ ਨਿਰਪੱਖ, ਵਿਗਿਆਨਿਕ ਢੰਗ ਨਾਲ ਅਤੇ ਤੁਰੰਤ ਸਮੇਂ ਅੰਦਰ ਪੂਰੀ ਕੀਤੀ ਜਾ ਸਕੇ। ਸੂਤਰਾਂ ਮੁਤਾਬਕ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਉੱਚ ਪੱਧਰੀ ਨਿਗਰਾਨੀ ਹੇਠ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇਗਾ।