9ਵੀਂ ਹਾਕੀ ਏਸ਼ੀਅਨ ਚੈਪੀਅਨਜ਼ ਟਰਾਫੀ ਦਾ ਮਹਾਮੁਕਾਬਲਾ ਅੱਜ, ਖ਼ਿਤਾਬ ਲਈ ਭਾਰਤ ਤੇ ਜਾਪਾਨ ਵਿਚਾਲੇ ਟੱਕਰ; ਕਾਂਸੀ ਦੇ ਤਗ਼ਮੇ ਲਈ ਭਿੜਨਗੇ ਕੋਰੀਆ-ਮਲੇਸ਼ੀਆ 27 ਨਵੰਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਹੋਈ ਸੀ ਅਤੇ ਅੱਜ 5 ਨਵੰਬਰ ਨੂੰ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਕਾਂਸੀ ਦੇ ਤਗਮੇ ਲਈ ਦੱਖਣੀ ਕੋਰੀਆ ਅਤੇ ਮਲੇਸ਼ੀਆ ਦਰਮਿਆਨ ਮੈਚ ਸ਼ਾਮ 4.30 ਵਜੇ ਖੇਡਿਆ ਜਾਵੇਗਾ ਜਦੋਂ ਕਿ ਫਾਈਨਲ ਮੈਚ ਭਾਰਤ ਅਤੇ ਜਾਪਾਨ ਦਰਮਿਆਨ ਸ਼ਾਮ 7 ਵਜੇ ਖੇਡਿਆ ਜਾਵੇਗਾ ।
Publish Date: Thu, 05 Nov 2026 12:27 PM (IST)
Updated Date: Thu, 05 Nov 2026 12:29 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : 2 7 ਨਵੰਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਹੋਈ ਸੀ ਅਤੇ ਅੱਜ 5 ਨਵੰਬਰ ਨੂੰ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਕਾਂਸੀ ਦੇ ਤਗਮੇ ਲਈ ਦੱਖਣੀ ਕੋਰੀਆ ਅਤੇ ਮਲੇਸ਼ੀਆ ਦਰਮਿਆਨ ਮੈਚ ਸ਼ਾਮ 4.30 ਵਜੇ ਖੇਡਿਆ ਜਾਵੇਗਾ ਜਦੋਂ ਕਿ ਫਾਈਨਲ ਮੈਚ ਭਾਰਤ ਅਤੇ ਜਾਪਾਨ ਦਰਮਿਆਨ ਸ਼ਾਮ 7 ਵਜੇ ਖੇਡਿਆ ਜਾਵੇਗਾ ।
ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਪੀਅਨਜ਼ ਟਰਾਫੀ' ਨਾਲ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਨੇ ਕੌਮਾਂਤਰੀ ਹਾਕੀ ਨਕਸ਼ੇ ਉਤੇ ਆਪਣੀ ਹਾਜ਼ਰੀ ਦਰਜ ਕਰਵਾਈ ਹੈ। ਇਸ ਸਟੇਡੀਅਮ ਵਿੱਚ ਪਹਿਲੀ ਵਾਰ ਕੌਮਾਂਤਰੀ ਹਾਕੀ ਮੈਚ ਖੇਡੇ ਜਾ ਰਹੇ ਹਨ।
ਹੁਣ ਤੱਕ ਪਹਿਲਾ ਅੱਠ ਚੈਂਪੀਅਨਜ਼ ਟਰਾਫੀ ਮੁਕਾਬਲੇ ਹੋਏ ਹਨ ਜਿਨਾਂ ਵਿੱਚ ਸਭ ਤੋਂ ਵੱਧ ਵਾਰ ਭਾਰਤ ਨੇ ਛੇ ਵਾਰ ਫ਼ਾਈਨਲ ਖੇਡਿਆ ਹੈ। ਭਾਰਤ ਇਕ ਵਾਰ ਸਾਂਝੇ ਜੇਤੂ ਸਮੇਤ ਪੰਜ ਵਾਰ ਜੇਤੂ ਬਣਿਆ ਹੈ ਅਤੇ ਇਕ ਵਾਰ ਉਪ ਜੇਤੂ ਬਣਿਆ ਹੈ। ਭਾਰਤ ਨੇ ਹੁਣ ਤੱਕ ਪੰਜ ਵਾਰ ਟਰਾਫੀ ਜਿੱਤੀ ਹੈ ਜਦੋਂ ਕਿ ਦੱਖਣੀ ਕੋਰੀਆ ਨੇ ਇਕ ਵਾਰ ਟਰਾਫੀ ਜਿੱਤੀ ਹੈ। ਜਾਪਾਨ ਦੋ ਵਾਰ ਤੇ ਮਲੇਸ਼ੀਆ ਇਕ ਵਾਰ ਉਪ ਜੇਤੂ ਰਿਹਾ ਹੈ।
ਇਸ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਹੁਣ ਤੱਕ ਅਜੇਤੂ ਰਿਹਾ ਹੈ ਅਤੇ ਖੇਡੇ ਸਾਰੇ 6 ਮੈਚ ਜਿੱਤੇ ਹਨ। ਭਾਰਤ ਤੋਂ ਬਾਅਦ ਜਾਪਾਨ ਨੇ 4 ਮੈਚ ਜਿੱਤੇ ਹਨ ਅਤੇ ਇਕ ਡਰਾਅ ਖੇਡਿਆ ਹੈ, ਮਲੇਸ਼ੀਆ ਨੇ 4 ਅਤੇ ਦੱਖਣੀ ਕੋਰੀਆ ਨੇ 3 ਮੈਚ ਜਿੱਤੇ ਹਨ ਜਦੋਂ ਕਿ ਚੀਨ ਦੋ ਮੈਚ ਡਰਾ ਖੇਡਣ ਤੋਂ ਬਾਅਦ ਬੰਗਲਾਦੇਸ਼ ਨੂੰ ਹਰਾ ਕੇ ਪੰਜਵੀਂ ਪੁਜੀਸ਼ਨ 'ਤੇ ਹੈ।