- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਰੈਲੀ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਦੱਸਿਆ ਕਿ ਇਹ ਰੈਲੀ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਇੱਕ ਵੱਡੀ ਜਾਗਰੂਕਤਾ ਲਹਿਰ ਪੈਦਾ ਕਰੇਗੀ। ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ ਅਤੇ ਲੋਕਾਂ ਦੇ ਠਾਠਾ ਮਾਰਦੇ ਇਕੱਠ ਨੂੰ ਸੰਬੋਧਨ ਕਰਨਗੇ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕੋਹੜ ਖ਼ਿਲਾਫ਼ ਅਤੇ ਇਸ ਦੇ ਮੁਕੰਮਲ ਖ਼ਾਤਮੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਅੱਜ ਖਰੜ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ-ਬੰਦ ਕਰਾਂਗੇ ਨਸ਼ੇ ਦਾ ਵਪਾਰ’ ਬੈਨਰ ਹੇਠ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਰੈਲੀ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਦੱਸਿਆ ਕਿ ਇਹ ਰੈਲੀ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਇੱਕ ਵੱਡੀ ਜਾਗਰੂਕਤਾ ਲਹਿਰ ਪੈਦਾ ਕਰੇਗੀ। ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ ਅਤੇ ਲੋਕਾਂ ਦੇ ਠਾਠਾ ਮਾਰਦੇ ਇਕੱਠ ਨੂੰ ਸੰਬੋਧਨ ਕਰਨਗੇ।
ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਦੱਸਿਆ ਕਿ ਇਸ ਰੈਲੀ ਨੂੰ ਲੈ ਕੇ ਖਰੜ ਅਤੇ ਆਸ-ਪਾਸ ਦੇ ਪੂਰੇ ਇਲਾਕੇ ਦੇ ਲੋਕਾਂ, ਵਿਸ਼ੇਸ਼ ਕਰਕੇ ਔਰਤਾਂ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਸ਼ਿਆਂ ਕਾਰਨ ਤਬਾਹ ਹੋ ਰਹੇ ਪਰਿਵਾਰਾਂ ਅਤੇ ਜਵਾਨੀ ਨੂੰ ਬਚਾਉਣ ਲਈ ਔਰਤਾਂ ਵੱਡੀ ਗਿਣਤੀ ਵਿੱਚ ਇਸ ਆਵਾਜ਼ ਦਾ ਹਿੱਸਾ ਬਣਨ ਲਈ ਉਤਾਵਲੀਆਂ ਹਨ।
ਮੁੱਖ ਬੁਲਾਰੇ: ਬੀਬੀ ਹਰਸਿਮਰਤ ਕੌਰ ਬਾਦਲ (ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ)
ਮੁੱਖ ਮਕਸਦ: ਨਸ਼ਿਆਂ ਦੇ ਵਪਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣਾ
ਪ੍ਰਬੰਧਕ: ਪਰਵਿੰਦਰ ਸਿੰਘ ਬੈਦਵਾਨ (ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ)
ਰੈਲੀ ਦੇ ਪ੍ਰਬੰਧਕਾਂ ਵੱਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਆਸ ਪ੍ਰਗਟਾਈ ਜਾ ਰਹੀ ਹੈ ਕਿ ਇਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਹੜ੍ਹ ਠਾਠਾਂ ਮਾਰੇਗਾ।