CM ਮਾਨ ਦਾ ਵੱਡਾ ਤੋਹਫ਼ਾ, ਅੱਜ ਮੁਹਾਲੀ 'ਚ ਲਾਭਪਾਤਰੀ ਪਰਿਵਾਰਾਂ ਨੂੰ ਵੰਡੇ ਜਾਣਗੇ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਕਾਰਡ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਵੰਡੇ ਜਾਣਗੇ।
Publish Date: Sun, 20 Sep 2026 11:07 AM (IST)
Updated Date: Sun, 20 Sep 2026 11:09 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਵੰਡੇ ਜਾਣਗੇ।
ਇਸ ਸਬੰਧੀ ਮੁਹਾਲੀ ਦੇ ਫੇਜ਼-8 ਸਥਿਤ ਵਿਕਾਸ ਭਵਨ ਵਿਖੇ ਬਾਅਦ ਦੁਪਹਿਰ 2:30 ਵਜੇ ਸਿਹਤ ਬੀਮਾ ਯੋਜਨਾ ਕਾਰਡ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਾਭਪਾਤਰੀ ਪਰਿਵਾਰਾਂ ਨੂੰ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਕਾਰਡ ਵੰਡਣਗੇ।
ਸਮਾਗਮ ਦੌਰਾਨ ਸੂਬਾ ਸਰਕਾਰ ਦੀਆਂ ਸਿਹਤ ਸੰਬੰਧੀ ਹੋਰ ਯੋਜਨਾਵਾਂ ਅਤੇ ਅਹਿਮ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੇ ਜਾਣ ਦੀ ਉਮੀਦ ਹੈ।