- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਚਨਾ ਮਿਲਦੇ ਹੀ ਮੁਹਾਲੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ਦੀਆਂ ਲਪਟਾਂ 'ਤੇ ਕਾਬੂ ਪਾਇਆ। ਪਰ ਉਦੋਂ ਤੱਕ ਕੰਪਲੈਕਸ ਅੰਦਰ ਖੜੇ ਜ਼ਬਤ ਕੀਤੀਆਂ ਗੱਡੀਆਂ ਅਤੇ ਮੋਟਰ ਸਾਈਕਲ ਸੜ ਕੇ ਸੁਆਹ ਹੋ ਗਏ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਫੇਜ਼-7 ਸਥਿਤ ਪੁਲਿਸ ਅਪਰੇਸ਼ਨ ਸੈੱਲ ਦੇ ਥਾਣਾ ਕੰਪਲੈਕਸ ਅੰਦਰ ਦੀਵਾਲੀ ਦੀ ਰਾਤ ਅਚਾਨਕ ਭਿਆਨਕ ਅੱਗ ਲੱਗਣ ਨਾਲ ਤਰਥੱਲੀ ਮਚ ਗਈ। ਇਸ ਹਾਦਸੇ ਵਿੱਚ ਥਾਣਾ ਕੰਪਲੈਕਸ ਵਿੱਚ ਖੜ੍ਹੀਆਂ ਕਈ ਕੇਸ ਪ੍ਰਾਪਰਟੀ (ਮਾਮਲਿਆਂ ਨਾਲ ਸਬੰਧਤ ਜ਼ਬਤ ਕੀਤੀਆਂ) ਗੱਡੀਆਂ ਅੱਗ ਦੀ ਲਪੇਟ ਵਿੱਚ ਆਉਣ ਨਾਲ ਸੜ ਕੇ ਸੁਆਹ ਹੋ ਗਈਆਂ।
ਸੂਚਨਾ ਮਿਲਦੇ ਹੀ ਮੁਹਾਲੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ਦੀਆਂ ਲਪਟਾਂ 'ਤੇ ਕਾਬੂ ਪਾਇਆ। ਪਰ ਉਦੋਂ ਤੱਕ ਕੰਪਲੈਕਸ ਅੰਦਰ ਖੜੇ ਜ਼ਬਤ ਕੀਤੀਆਂ ਗੱਡੀਆਂ ਅਤੇ ਮੋਟਰ ਸਾਈਕਲ ਸੜ ਕੇ ਸੁਆਹ ਹੋ ਗਏ।
ਅੱਗ ਲੱਗਣ ਦੀ ਇਸ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਪਰ ਥਾਣੇ ਅੰਦਰ ਖੜ੍ਹੀਆਂ ਕੇਸ ਪ੍ਰਾਪਰਟੀ ਗੱਡੀਆਂ ਦਾ ਕਾਫ਼ੀ ਆਰਥਿਕ ਨੁਕਸਾਨ ਹੋਇਆ ਹੈ।
ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਅਤੇ ਸਬੰਧਤ ਵਿਭਾਗ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਅੱਗ ਪਟਾਕਿਆਂ ਦੀ ਚੰਗਿਆੜੀ ਕਾਰਨ ਲੱਗੀ ਜਾਂ ਸ਼ਾਰਟ ਸਰਕਟ ਇਸ ਦਾ ਮੁੱਖ ਕਾਰਨ ਹੋ ਸਕਦਾ ਹੈ, ਜੋ ਜਾਂਚ ਤੋਂ ਹੀ ਸਪੱਸ਼ਟ ਹੋ ਸਕੇਗਾ।