
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਿਲੀ ਜਾਣਕਾਰੀ ਮੁਤਾਬਕ, ਰੱਖੜੀ ਵਾਲੀ ਸਵੇਰ ਪਰਮਪ੍ਰੀਤ ਸਿੰਘ ਚੰਡੀਗੜ੍ਹ ਤੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਲਈ ਨਿਕਲਿਆ ਸੀ। ਪਰਿਵਾਰ ਅਨੁਸਾਰ, ਜਦੋਂ ਉਹ ਏਅਰਪੋਰਟ ਦੇ ਆਸ-ਪਾਸ ਪਹੁੰਚਿਆ ਤਾਂ ਅਚਾਨਕ ਉਸ ਦੇ ਸਾਹਮਣੇ ਕੋਈ ਅਣਪਛਾਤਾ ਵਾਹਨ ਆ ਗਿਆ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਰੱਖੜੀ ਦੇ ਪਵਿੱਤਰ ਤਿਉਹਾਰ ਵਾਲੇ ਦਿਨ ਮੋਹਾਲੀ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਸੜਕ ਹਾਦਸੇ ਵਿੱਚ 3 ਭੈਣਾਂ ਦੇ ਇਕਲੌਤੇ ਭਰਾ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਪਰਮਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਮੁਹਾਲੀ ਨੇੜਲੇ ਪਿੰਡ ਮਛਲੀ ਕਲਾਂ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਮੁਤਾਬਕ, ਰੱਖੜੀ ਵਾਲੀ ਸਵੇਰ ਪਰਮਪ੍ਰੀਤ ਸਿੰਘ ਚੰਡੀਗੜ੍ਹ ਤੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਲਈ ਨਿਕਲਿਆ ਸੀ। ਪਰਿਵਾਰ ਅਨੁਸਾਰ, ਜਦੋਂ ਉਹ ਏਅਰਪੋਰਟ ਦੇ ਆਸ-ਪਾਸ ਪਹੁੰਚਿਆ ਤਾਂ ਅਚਾਨਕ ਉਸ ਦੇ ਸਾਹਮਣੇ ਕੋਈ ਅਣਪਛਾਤਾ ਵਾਹਨ ਆ ਗਿਆ। ਉਸ ਵਾਹਨ ਤੋਂ ਬਚਾਅ ਕਰਦੇ ਹੋਏ ਪਰਮਪ੍ਰੀਤ ਨੇ ਅਚਾਨਕ ਤੇਜ਼ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਿਆ।
ਇਸ ਭਿਆਨਕ ਹਾਦਸੇ ਵਿੱਚ ਪਰਮਪ੍ਰੀਤ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਅਤੇ ਕਾਫ਼ੀ ਖ਼ੂਨ ਵਹਿ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਮੁਹਾਲੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਰ ਦਾ ਇਕਲੌਤਾ ਸਹਾਰਾ ਸੀ ਪਰਮਪ੍ਰੀਤ
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਪਿਤਾ ਡਿਪ੍ਰੈਸ਼ਨ ਤੋਂ ਪੀੜਤ ਹਨ, ਜਿਸ ਕਾਰਨ ਪਰਮਪ੍ਰੀਤ ਹੀ ਪੂਰੇ ਘਰ ਦਾ ਇਕੱਲਾ ਗੁਜ਼ਾਰਾ ਚਲਾਉਂਦਾ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਪੀੜਤ ਪਰਿਵਾਰ ਨੇ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਬਾਰੇ ਪਤਾ ਚਲ ਸਕੇ।