'ਆਪ' ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਖੁੰਝੀ, ਨਾਮਜ਼ਦਗੀ ਪੱਤਰ ਦਾਖ਼ਲ ਕਰਨ ਨੂੰ ਇੱਕ ਦਿਨ ਬਾਕੀ
ਉਧਰ, ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਨੇ ਪਾਰਟੀ ਦੇ ਰਸਮੀ ਐਲਾਨ ਤੋਂ ਪਹਿਲਾਂ ਹੀ ਖੁਦ ਨੂੰ ਪਾਰਟੀ ਉਮੀਦਵਾਰ ਦੱਸਦੇ ਹੋਏ ਝਾੜੂ ਚੋਣ ਨਿਸ਼ਾਨ ਨਾਲ ਆਪਣੇ ਪੋਸਟਰ ਸੋਸ਼ਲ ਮੀਡੀਆ ਉਤੇ ਅਪਲੋਡ ਕੀਤੇ ਜਾ ਰਹੇ ਹਨ ਅਤੇ ਆਪੋ ਆਪਣੇ ਵਾਰਡਾਂ ਵਿੱਚ ਚੋਣ ਮੁਹਿੰਮ ਵਿੱਢ ਕੇ ਵੋਟਾਂ ਮੰਗੀਆਂ ਜਾ ਰਹੀਆ ਹਨ।
Publish Date: Fri, 15 May 2026 09:36 AM (IST)
Updated Date: Fri, 15 May 2026 09:38 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਨਗਰ ਨਿਗਮ ਚੋਣਾਂ ਲਈ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਹਾਲੇ ਤੱਕ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਕੀਤੀ ਹੈ ਜਦਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ 16 ਮਈ ਆਖਰੀ ਤਰੀਕ ਹੈ। ਸੱਤਾਧਾਰੀ ਪਾਰਟੀ ਦੀ ਲੇਟਲਤੀਫੀ 'ਤੇ ਹੁਣ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਆਪ ਲੀਡਰਸ਼ਿਪ ਪਹਿਲਾਂ ਇਹ ਦਾਅਵੇ ਕਰਦੀ ਰਹੀ ਹੈ ਕਿ 'ਆਪ' ਦੇ ਮੁਕਾਬਲੇ ਵਿਰੋਧੀਆਂ ਪਾਰਟੀਆਂ ਨੂੰ ਉਮੀਦਵਾਰ ਨਹੀਂ ਲੱਭ ਰਹੇ ਹਨ ਪਰ ਮੁੱਖ ਵਿਰੋਧੀ ਪਾਰਟੀਆਂ ਕਾਂਗਰਸ ਸਾਰੇ ਉਮੀਦਵਾਰ ਐਲਾਨ ਚੁੱਕੀ ਹੈ ਅਤੇ ਭਾਜਪਾ ਅਤੇ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ।