'ਆਪ' ਵਿਧਾਇਕ ਗੋਲਡੀ ਮੁਸਾਫ਼ਿਰ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ! ਵਾਲ-ਵਾਲ ਬਚੀ ਜਾਨ
ਫ਼ਾਜ਼ਿਲਕਾ ਜ਼ਿਲ੍ਹੇ ਦੇ ਬਲੂਆਣਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਗੱਡੀ ਬਨੂੜ (ਮੁਹਾਲੀ) ਖੇਤਰ ਵਿਚ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਵਿਧਾਇਕ ਅਤੇ ਉਨ੍ਹਾਂ ਦੇ ਨਾਲ ਮੌਜੂਦ ਦੋਸਤ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਹਾਦਸੇ ਵਿਚ ਸਿਰਫ਼ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ।
Publish Date: Tue, 14 Jul 2026 10:03 AM (IST)
Updated Date: Tue, 14 Jul 2026 10:04 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਫ਼ਾਜ਼ਿਲਕਾ ਜ਼ਿਲ੍ਹੇ ਦੇ ਬਲੂਆਣਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਗੱਡੀ ਬਨੂੜ (ਮੁਹਾਲੀ) ਖੇਤਰ ਵਿਚ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਵਿਧਾਇਕ ਅਤੇ ਉਨ੍ਹਾਂ ਦੇ ਨਾਲ ਮੌਜੂਦ ਦੋਸਤ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਹਾਦਸੇ ਵਿਚ ਸਿਰਫ਼ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਦੇਰ ਸ਼ਾਮ ਵਾਪਰੀ। ਵਿਧਾਇਕ ਗੋਲਡੀ ਮੁਸਾਫ਼ਿਰ ਆਪਣੇ ਇਕ ਮਿੱਤਰ ਨਾਲ ਫ਼ਾਜ਼ਿਲਕਾ ਤੋਂ ਚੰਡੀਗੜ੍ਹ ਜਾ ਰਹੇ ਸੀ, ਜਿੱਥੇ ਉਨ੍ਹਾਂ ਨੇ ਇਕ ਅਹਿਮ ਬੈਠਕ ਵਿਚ ਹਿੱਸਾ ਲੈਣਾ ਸੀ। ਜਦੋਂ ਉਨ੍ਹਾਂ ਦੀ ਗੱਡੀ ਬਨੂੜ ਖੇਤਰ ਵਿਚ ਪਹੁੰਚੀ, ਤਾਂ ਅੱਗੇ ਚੱਲ ਰਹੀ ਇਕ ਗੱਡੀ ਦੇ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਇਸ ਕਾਰਨ ਪਿੱਛੇ ਆ ਰਹੀ ਵਿਧਾਇਕ ਦੀ ਗੱਡੀ ਅਚਾਨਕ ਅਗਲੀ ਕਾਰ ਨਾਲ ਜਾ ਟਕਰਾਈ। ਹਾਦਸੇ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਪ੍ਰਮਾਤਮਾ ਦੀ ਅਪਾਰ ਕਿਰਪਾ ਸਦਕਾ ਇਕ ਵੱਡਾ ਹਾਦਸਾ ਟਲ ਗਿਆ ਹੈ ਅਤੇ ਸਾਰੇ ਲੋਕ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਗੱਡੀ ਦਾ ਨੁਕਸਾਨ ਜ਼ਰੂਰ ਹੋਇਆ ਹੈ, ਪਰ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ।