- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਈਡੀ ਦੀਆਂ ਟੀਮਾਂ ਵੱਲੋਂ ਗਮਾਡਾ ਦੇ ਵੱਖ-ਵੱਖ ਰਿਕਾਰਡਾਂ, ਵਿੱਤੀ ਲੈਣ-ਦੇਣ ਅਤੇ ਮਹੱਤਵਪੂਰਨ ਫਾਈਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਗਮਾਡਾ ਦੇ ਕਈ ਅਧਿਕਾਰੀ ਈਡੀ ਦੀ ਨਿਗਰਾਨੀ ਹੇਠ ਗਮਾਡਾ ਦਫ਼ਤਰ ਵਿੱਚ ਹੀ ਮੌਜੂਦ ਹਨ। ਉਨ੍ਹਾਂ ਨੂੰ ਘਰ ਵੀ ਨਹੀਂ ਜਾਣ ਦਿੱਤਾ ਗਿਆ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੰਗਲਵਾਰ ਨੂੰ ਸਵੇਰੇ 11 ਵਜੇ ਸ਼ੁਰੂ ਕੀਤੀ ਗਈ ਜਾਂਚ ਵੀਰਵਾਰ ਨੂੰ ਤੀਜੇ ਦਿਨ ਵੀ ਲਗਾਤਾਰ ਜਾਰੀ ਰਹੀ।
ਈਡੀ ਦੀਆਂ ਟੀਮਾਂ ਵੱਲੋਂ ਗਮਾਡਾ ਦੇ ਵੱਖ-ਵੱਖ ਰਿਕਾਰਡਾਂ, ਵਿੱਤੀ ਲੈਣ-ਦੇਣ ਅਤੇ ਮਹੱਤਵਪੂਰਨ ਫਾਈਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਗਮਾਡਾ ਦੇ ਕਈ ਅਧਿਕਾਰੀ ਈਡੀ ਦੀ ਨਿਗਰਾਨੀ ਹੇਠ ਗਮਾਡਾ ਦਫ਼ਤਰ ਵਿੱਚ ਹੀ ਮੌਜੂਦ ਹਨ। ਉਨ੍ਹਾਂ ਨੂੰ ਘਰ ਵੀ ਨਹੀਂ ਜਾਣ ਦਿੱਤਾ ਗਿਆ।
ਦੂਜੇ ਪਾਸੇ, ਕੇਂਦਰੀ ਜਾਂਚ ਏਜੰਸੀ (ਈਡੀ) ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਮੋਰਚਾ ਖੋਲ੍ਹ ਦਿੱਤਾ ਹੈ। 'ਆਪ' ਵੱਲੋਂ ਈਡੀ ਦੀ ਇਸ ਜਾਂਚ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਅੱਜ ਗਮਾਡਾ ਦਫ਼ਤਰ ਦੇ ਬਾਹਰ ਇੱਕ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ।
.jpg)
ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਨੇ ਇਸ ਪ੍ਰਦਰਸ਼ਨ ਦੀ ਕਮਾਨ ਸੰਭਾਲਦਿਆਂ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰਾਂ, ਅਹੁਦੇਦਾਰਾਂ ਅਤੇ ਸਥਾਨਕ ਆਗੂਆਂ ਨੂੰ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ । ਜਿਸ ਤਹਿਤ ਗਮਾਡਾ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਉਥੇ 'ਜਦੋਂ ਵੀ ਮੋਦੀ ਡਰਦੈ ਈਡੀ ਨੂੰ ਅੱਗੇ ਕਰਦੈ' ਦੇ ਨਾਅਰੇ ਗੂੰਜੇ।
ਰੋਸ ਪ੍ਰਦਰਸ਼ਨ ਦੀ ਤਿਆਰੀ ਨੂੰ ਦੇਖਦੇ ਹੋਏ ਗਮਾਡਾ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਦਾ ਘੇਰਾ ਮਜ਼ਬੂਤ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਕਰਾਰ ਰਹੇ।