ED ਦੀ ਕਾਰਵਾਈ ਵਿਰੁੱਧ ਸੜਕਾਂ 'ਤੇ ਉਤਰੇ 'ਆਪ' ਵਲੰਟੀਅਰ, ਗ੍ਰਹਿ ਮੰਤਰੀ ਵਿਰੁੱਧ ਕੀਤੀ ਨਾਅਰੇਬਾਜ਼ੀ
ਅੱਜ ਮੁਹਾਲੀ ਦੇ ਫੇਜ਼-7 ਸਥਿਤ ਚਾਵਲਾ ਚੌਕ 'ਤੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਵਿਰੁੱਧ ਨਾਅਰੇਬਾਜ਼ੀ ਕੀਤੀ।
Publish Date: Sun, 10 May 2026 01:52 PM (IST)
Updated Date: Sun, 10 May 2026 01:53 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਵਿਰੁੱਧ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰ ਸੜਕਾਂ 'ਤੇ ਉਤਰ ਆਏ ਹਨ।
ਅੱਜ ਮੁਹਾਲੀ ਦੇ ਫੇਜ਼-7 ਸਥਿਤ ਚਾਵਲਾ ਚੌਕ 'ਤੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਇੰਜੀਨੀਅਰ ਸ੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਈਡੀ ਨੂੰ ਨਿੱਜੀ ਹਥਿਆਰ ਵਜੋਂ ਵਿਰੋਧੀਆਂ ਖਿਲਾਫ ਵਰਤ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਸੰਘੀ ਘੁੱਟ ਕੇ ਉਨ੍ਹਾਂ ਉਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਨੂੰ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਮੌਕੇ ਐਡਵੋਕੇਟ ਅਮਨਦੀਪ ਕੌਰ, ਜ਼ਿਲ੍ਹਾ ਮੀਡੀਆ ਇੰਚਾਰਜ ਜਸਪਾਲ ਸਿੰਘ, ਮਲਕੀਤ ਸਿੰਘ ਕੁੰਭੜਾ, ਮੱਖਣ ਸਿੰਘ ਸਰਪੰਚ ਬਲੌਂਗੀ ਅਤੇ ਹੋਰ ਆਗੂ ਅਤੇ ਵਲੰਟੀਅਰ ਵੱਡੀ ਗਿਣਤੀ ਵਿੱਚ ਮੌਜੂਦ ਸਨ।