- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਔਰਤ ਨੇ ਦੱਸਿਆ ਕਿ ਉਹ ਆਪਣੇ ਪਤੀ ਅਤੇ ਨੌਂ ਮਹੀਨੇ ਦੇ ਬੱਚੇ ਨਾਲ ਨਿਊ ਚੰਡੀਗੜ੍ਹ ਦੇ ਇੱਕ ਫਾਰਮ ਹਾਊਸ ਵਿੱਚ ਰਹਿੰਦੀ ਹੈ। ਉਸ ਦਾ ਪਤੀ ਇੱਕ ਕੰਪਨੀ ਵਿੱਚ ਕੰਮ ਕਰਦਾ ਹੈ। 12 ਨਵੰਬਰ ਨੂੰ ਉਸ ਦਾ ਪਤੀ ਆਪਣੇ ਭਰਾ ਨੂੰ ਮਿਲਣ ਰੋਪੜ ਗਿਆ ਹੋਇਆ ਸੀ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ: ਨਿਊ ਚੰਡੀਗੜ੍ਹ ਇਲਾਕੇ 'ਚ ਇਕ 22 ਸਾਲਾ ਵਿਆਹੁਤਾ ਔਰਤ ਨਾਲ ਜਬਰ-ਜ਼ਨਾਹ ਕਰਨ ਅਤੇ ਉਸ ਨੂੰ ਬੰਧਕ ਬਣਾਉਣ ਦੇ ਦੋਸ਼ ਹੇਠ ਮੁੱਲਾਂਪੁਰ ਗਰੀਬਦਾਸ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਮੁਤਾਬਕ ਮੁਲਜ਼ਮ ਔਰਤ ਦੇ ਪਤੀ ਨਾਲ ਕੰਮ ਕਰਦਾ ਸੀ ਅਤੇ ਉਸ ਨੇ ਪਤੀ ਦੀ ਗੈਰ-ਮੌਜੂਦਗੀ ਦਾ ਫ਼ਾਇਦਾ ਉਠਾਉਂਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ। ਦੋਸ਼ ਹੈ ਕਿ ਮੁਲਜ਼ਮ ਨੇ ਔਰਤ ਦੇ ਨੌਂ ਮਹੀਨੇ ਦੇ ਬੱਚੇ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ-ਜ਼ਨਾਹ ਕੀਤਾ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਔਰਤ ਨੇ ਦੱਸਿਆ ਕਿ ਉਹ ਆਪਣੇ ਪਤੀ ਅਤੇ ਨੌਂ ਮਹੀਨੇ ਦੇ ਬੱਚੇ ਨਾਲ ਨਿਊ ਚੰਡੀਗੜ੍ਹ ਦੇ ਇੱਕ ਫਾਰਮ ਹਾਊਸ ਵਿੱਚ ਰਹਿੰਦੀ ਹੈ। ਉਸ ਦਾ ਪਤੀ ਇੱਕ ਕੰਪਨੀ ਵਿੱਚ ਕੰਮ ਕਰਦਾ ਹੈ। 12 ਨਵੰਬਰ ਨੂੰ ਉਸ ਦਾ ਪਤੀ ਆਪਣੇ ਭਰਾ ਨੂੰ ਮਿਲਣ ਰੋਪੜ ਗਿਆ ਹੋਇਆ ਸੀ। ਇਸ ਦੌਰਾਨ ਪਤੀ ਦਾ ਦੋਸਤ ਹਰਵਿੰਦਰ ਕੁਮਾਰ ਫਾਰਮ ਹਾਊਸ ਪਹੁੰਚਿਆ। ਸ਼ਿਕਾਇਤ ਅਨੁਸਾਰ ਉਸ ਨੇ ਔਰਤ ਨੂੰ ਦੱਸਿਆ ਕਿ ਉਸ ਦੀ ਪਤੀ ਨਾਲ ਗੱਲ ਹੋ ਗਈ ਹੈ ਅਤੇ ਉਹ ਦੇਰ ਨਾਲ ਵਾਪਸ ਆਵੇਗਾ। ਇਸ ਤੋਂ ਬਾਅਦ ਉਹ ਔਰਤ ਨੂੰ ਉਸ ਦੇ ਬੱਚੇ ਸਮੇਤ ਆਪਣੇ ਕਿਰਾਏ ਦੇ ਕਮਰੇ ਵਿੱਚ ਲੈ ਗਿਆ।
ਔਰਤ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਮੁਲਜ਼ਮ ਨੇ ਸ਼ਰਾਬ ਪੀਣ ਤੋਂ ਬਾਅਦ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਵਿਰੋਧ ਕਰਨ 'ਤੇ ਉਸ ਨੇ ਬੱਚੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਪੀੜਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਉਸ ਨੂੰ ਰਾਤ ਭਰ ਕਮਰੇ ਵਿੱਚ ਰੋਕ ਕੇ ਉਸ ਦੀ ਮਰਜ਼ੀ ਦੇ ਵਿਰੁੱਧ ਸਰੀਰਕ ਸਬੰਧ ਬਣਾਏ।
ਸ਼ਿਕਾਇਤ ਮੁਤਾਬਕ ਅਗਲੀ ਸਵੇਰ ਮੁਲਜ਼ਮ ਨੇ ਕਿਸੇ ਨੂੰ ਘਟਨਾ ਬਾਰੇ ਦੱਸਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਔਰਤ ਆਪਣੇ ਬੱਚੇ ਸਮੇਤ ਉੱਥੋਂ ਨਿਕਲ ਕੇ ਆਪਣੇ ਭਰਾ ਦੇ ਘਰ ਪਹੁੰਚੀ ਅਤੇ ਬਾਅਦ 'ਚ ਪਤੀ ਨੂੰ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ।
ਬੀਐੱਨਐੱਸ ਦੀਆਂ ਧਾਰਾਵਾਂ ਤਹਿਤ ਕੇਸ ਦਰਜ ;
ਮੁੱਲਾਂਪੁਰ ਗਰੀਬਦਾਸ ਥਾਣੇ ਦੀ ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਹਰਵਿੰਦਰ ਕੁਮਾਰ ਖ਼ਿਲਾਫ਼ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।