- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਟੀਐੱਫ਼ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਅਤੇ ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਅੱਜ ਸਰਕਾਰੀ ਸਕੂਲਾਂ ਵਿੱਚ ਛੁੱਟੀ ਤੋਂ ਮਗਰੋਂ ਬਾਅਦ ਦੁਪਹਿਰ ਲਗਭਗ ਸਾਢੇ ਤਿੰਨ ਵਜੇ ਅਧਿਆਪਕ ਜਥੇਬੰਦੀਆਂ ਵੱਲੋਂ ਆਪੋ ਆਪਣੇ ਇਲਾਕਿਆਂ ਵਿੱਚ ਡੀਸੀ ਦਫ਼ਤਰਾਂ ਅਤੇ ਹੋਰ ਧਰਨਾ ਪ੍ਰਦਰਸ਼ਨ ਪੁਆਇੰਟਾਂ 'ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਸਿੱਖਿਆ ਵਿਭਾਗ ਵੱਲੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀਟੀਐੱਫ਼) ਵੱਲੋਂ ਅੱਜ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।
ਡੀਟੀਐੱਫ਼ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਅਤੇ ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਅੱਜ ਸਰਕਾਰੀ ਸਕੂਲਾਂ ਵਿੱਚ ਛੁੱਟੀ ਤੋਂ ਮਗਰੋਂ ਬਾਅਦ ਦੁਪਹਿਰ ਲਗਭਗ ਸਾਢੇ ਤਿੰਨ ਵਜੇ ਅਧਿਆਪਕ ਜਥੇਬੰਦੀਆਂ ਵੱਲੋਂ ਆਪੋ ਆਪਣੇ ਇਲਾਕਿਆਂ ਵਿੱਚ ਡੀਸੀ ਦਫ਼ਤਰਾਂ ਅਤੇ ਹੋਰ ਧਰਨਾ ਪ੍ਰਦਰਸ਼ਨ ਪੁਆਇੰਟਾਂ 'ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।
ਜੀਟੀਯੂ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਰਾਧਾ ਸੁਆਮੀ ਸਤਿਸੰਗ ਭਵਨ ਦੇ ਗੇਟ ਨੇੜੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ।
ਆਗੂਆਂ ਨੇ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਹੁਕਮ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।