- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਲੀ ਜਾਣਕਾਰੀ ਅਨੁਸਾਰ ਪੀੜਤ ਬੱਚੀ ਆਪਣੀ ਮਾਂ ਅਤੇ ਚਾਰ ਭੈਣ-ਭਰਾਵਾਂ ਨਾਲ ਕਮਰੇ ਵਿਚ ਸੁੱਤੀ ਹੋਈ ਸੀ। ਲੰਘੀਂ ਰਾਤ ਲਗਭਗ 3:30 ਵਜੇ ਇਕ ਅਣਪਛਾਤਾ ਵਿਅਕਤੀ ਕਮਰੇ ਦੇ ਦਰਵਾਜ਼ੇ ਦੀ ਟੁੱਟੀ ਹੋਈ ਗਰਿੱਲ ਰਾਹੀਂ ਹੱਥ ਪਾ ਕੇ ਅੰਦਰਲੀ ਕੁੰਡੀ ਖੋਲ੍ਹ ਕੇ ਅੰਦਰ ਦਾਖ਼ਲ ਹੋਇਆ।

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਸਥਾਨਕ ਸੈਣੀ ਮੁਹੱਲਾ ਵਿਚ ਅੱਧੀ ਰਾਤ ਨੂੰ ਇਕ ਅਣਪਛਾਤੇ ਵਿਅਕਤੀ ਵੱਲੋਂ ਮਾਂ ਅਤੇ ਭੈਣ-ਭਰਾਵਾਂ ਨਾਲ ਘਰ ਵਿਚ ਸੁੱਤੀ ਪਈ 8 ਸਾਲਾ ਬੱਚੀ ਨੂੰ ਅਗਵਾ ਕਰਕੇ ਲਿਜਾਣ ਦਾ ਮਾਮਲਾ ਸਾਹਮਣਾ ਆਇਆ ਹੈ। ਮੁਲਜ਼ਮ ਵੱਲੋਂ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵੀ ਲੱਗੇ ਹਨ। ਡੇਰਾਬੱਸੀ ਪੁਲਿਸ ਨੇ ਪੀੜਤ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪੋਕਸੋ ਐਕਟ ਅਤੇ ਅਗਵਾ ਕਰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਪੀੜਤ ਬੱਚੀ ਆਪਣੀ ਮਾਂ ਅਤੇ ਚਾਰ ਭੈਣ-ਭਰਾਵਾਂ ਨਾਲ ਕਮਰੇ ਵਿਚ ਸੁੱਤੀ ਹੋਈ ਸੀ। ਲੰਘੀਂ ਰਾਤ ਲਗਭਗ 3:30 ਵਜੇ ਇਕ ਅਣਪਛਾਤਾ ਵਿਅਕਤੀ ਕਮਰੇ ਦੇ ਦਰਵਾਜ਼ੇ ਦੀ ਟੁੱਟੀ ਹੋਈ ਗਰਿੱਲ ਰਾਹੀਂ ਹੱਥ ਪਾ ਕੇ ਅੰਦਰਲੀ ਕੁੰਡੀ ਖੋਲ੍ਹ ਕੇ ਅੰਦਰ ਦਾਖ਼ਲ ਹੋਇਆ। ਉਹ ਬੱਚੀ ਅਤੇ ਮੋਬਾਈਲ ਫੋਨ ਚੁੱਕ ਕੇ ਬਰਵਾਲਾ ਚੌਕ ਵੱਲ ਫ਼ਰਾਰ ਹੋ ਗਿਆ। ਇਹ ਪੂਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ, ਜਿਸ ਵਿਚ ਇਕ ਵਿਅਕਤੀ ਬੱਚੀ ਨੂੰ ਬਾਹਾਂ ਵਿਚ ਚੁੱਕ ਕੇ ਲਿਜਾਂਦਾ ਦਿਖਾਈ ਦੇ ਰਿਹਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਮੁਲਜ਼ਮ ਬੱਚੀ ਨੂੰ ਇਕ ਸੁੰਨਸਾਨ ਜਗ੍ਹਾ 'ਤੇ ਲੈ ਗਿਆ, ਜਿੱਥੇ ਉਸ ਨੇ ਬੱਚੀ ਦਾ ਜਿਨਸੀ ਸ਼ੋਸ਼ਣ ਕੀਤਾ। ਬੱਚੀ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਵੀ ਪਾਏ ਗਏ ਹਨ। ਪਰਿਵਾਰ ਨੇ ਦੋਸ਼ ਲਾਇਆ ਕਿ ਘਟਨਾ ਤੋਂ ਤੁਰੰਤ ਬਾਅਦ ਉਹ ਬੱਚੀ ਨੂੰ ਲੈ ਕੇ ਪੁਲਿਸ ਥਾਣੇ ਪਹੁੰਚੇ, ਪਰ ਗੇਟ ਨਾ ਖੁੱਲ੍ਹਣ ਕਾਰਨ ਉਨ੍ਹਾਂ ਨੂੰ ਨਿਰਾਸ਼ ਪਰਤਣਾ ਪਿਆ। ਇਸ ਤੋਂ ਬਾਅਦ ਬੱਚੀ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਏਐੱਸਆਈ ਸਤਵੀਰ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮ ਦੀ ਸ਼ਨਾਖ਼ਤ ਕਰਨ ਅਤੇ ਉਸ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਲਾਕੇ ’ਚ ਸਹਿਮ ਦਾ ਮਾਹੌਲ
ਲੜਕੀ ਦੀ ਮਾਂ ਤੜਕੇ 4:30 ਵਜੇ ਤੋਂ ਹਸਪਤਾਲ ਵਿਚ ਆਪਣੀ ਪੀੜਤ ਧੀ ਨਾਲ ਹੈ, ਜਦੋਂ ਕਿ ਉਸ ਦੇ ਚਾਰ ਹੋਰ ਛੋਟੇ ਬੱਚੇ ਘਰ ਵਿਚ ਇਕੱਲੇ ਹਨ। ਫਿਲਹਾਲ ਗੁਆਂਢੀ ਹੀ ਉਨ੍ਹਾਂ ਬੱਚਿਆਂ ਦੀ ਦੇਖਭਾਲ ਕਰ ਰਹੇ ਹਨ। ਅੱਧੀ ਰਾਤ ਨੂੰ ਵਾਪਰੀ ਇਸ ਘਿਨੌਣੀ ਘਟਨਾ ਤੋਂ ਬਾਅਦ ਪੂਰੇ ਸੈਣੀ ਮੁਹੱਲੇ ਅਤੇ ਆਸ-ਪਾਸ ਦੇ ਇਲਾਕੇ ਵਿਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।