- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਹਾਲੀ ਪੁਲਿਸ ਨੇ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਨਛੱਤਰ ਸਿੰਘ ਬੈਦਵਾਨ ਸੋਹਾਣਾ ਨੂੰ ਹਾਊਸ ਅਰੈਸਟ ਕਰ ਲਿਆ ਹੈ ਜਦੋਂਕਿ ਸੇਵਾ ਸਿੰਘ ਬਾਕਰਪੁਰ ਨੂੰ ਫੜ ਕੇ ਸੈਂਟਰਲ ਥਾਣਾ ਫੇਜ਼-8 ਵਿਚ ਬਿਠਾ ਲਿਆ ਹੈ। ਉਧਰ, ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਕਿਸਾਨ ਆਗੂ ਕਰਮਜੀਤ ਸਿੰਘ ਕੰਮਾਂ ਬੜੀ ਅਤੇ ਮੱਖਣ ਸਿੰਘ ਗੀਗੇਮਾਜਰਾ ਪੁਲਿਸ ਨੂੰ ਝਕਾਨੀ ਦੇ ਕੇ ਆਪੋ ਆਪਣੇ ਘਰਾਂ ਤੋਂ ਫ਼ਰਾਰ ਹੋ ਗਏ ਹਨ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਮੁਹਾਲੀ ਨੇੜਲੇ ਅੱਠ ਪਿੰਡਾਂ ਦੀਆਂ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਵੱਖ- ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮੁਹਾਲੀ ਵਿਖੇ ਗਮਾਡਾ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ।
ਮੁਹਾਲੀ ਪੁਲਿਸ ਨੇ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਨਛੱਤਰ ਸਿੰਘ ਬੈਦਵਾਨ ਸੋਹਾਣਾ ਨੂੰ ਹਾਊਸ ਅਰੈਸਟ ਕਰ ਲਿਆ ਹੈ ਜਦੋਂਕਿ ਸੇਵਾ ਸਿੰਘ ਬਾਕਰਪੁਰ ਨੂੰ ਫੜ ਕੇ ਸੈਂਟਰਲ ਥਾਣਾ ਫੇਜ਼-8 ਵਿਚ ਬਿਠਾ ਲਿਆ ਹੈ।
ਉਧਰ, ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਕਿਸਾਨ ਆਗੂ ਕਰਮਜੀਤ ਸਿੰਘ ਕੰਮਾਂ ਬੜੀ ਅਤੇ ਮੱਖਣ ਸਿੰਘ ਗੀਗੇਮਾਜਰਾ ਪੁਲਿਸ ਨੂੰ ਝਕਾਨੀ ਦੇ ਕੇ ਆਪੋ ਆਪਣੇ ਘਰਾਂ ਤੋਂ ਫ਼ਰਾਰ ਹੋ ਗਏ ਹਨ।
ਕਾਬਿਲੇਗੌਰ ਹੈ ਕਿ ਗਮਾਡਾ ਵੱਲੋਂ ਏਅਰੋਟ੍ਰੋਪੋਲਿਸ ਰਿਹਾਇਸ਼ੀ ਪ੍ਰਾਜੈਕਟ ਲਈ ਮੁਹਾਲੀ ਨੇੜਲੇ ਅੱਠ ਪਿੰਡਾਂ ਦੀ 3864 ਏਕੜ ਜ਼ਮੀਨ ਦਾ ਸੋਮਵਾਰ ਨੂੰ ਐਵਾਰਡ ਸੁਣਾਇਆ ਜਾਣਾ ਹੈ। ਜਦੋਂਕਿ ਪੀੜਤ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰਦੇ ਹੋਏ ਅੱਜ ਗਮਾਡਾ ਦਫ਼ਤਰ ਮੂਹਰੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਮੁਹਾਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਦੀ ਫੜੋ-ਫੜੀ ਅਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪੁਲਿਸ ਨੇ ਪ੍ਰਮੁੱਖ ਕਿਸਾਨ ਆਗੂਆਂ ਨੂੰ ਗੱਲੀਂਬਾਤੀਂ ਧਰਨਾ ਨਾ ਦੇਣ ਲਈ ਮਨਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਕਿਸਾਨਾਂ ਨੇ ਪੁਲਿਸ ਦੀ ਗੱਲ ਮੰਨਣ ਤੋਂ ਇਨਕਾਰ ਕਰਦਿਆਂ ਹਰ ਹਾਲ ਵਿੱਚ ਧਰਨਾ ਲਗਾਉਣ ਦੀ ਗੱਲ ਕਹੀ ਗਈ। ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਦੀ ਫੜੋ-ਫੜੀ ਲਈ ਘਰਾਂ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ।
ਮੁਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਵਰ੍ਹਦੇ ਮੀਂਹ ਵਿੱਚ ਧਰਨਾ ਦੇਣ ਪਹੁੰਚੇ ਕਿਸਾਨ ਆਗੂ ਕਰਮਜੀਤ ਸਿੰਘ ਕੰਮਾਂ ਬੜੀ ਅਤੇ ਮੱਖਣ ਸਿੰਘ ਗੀਗੇਮਾਜਰਾ ਸਮੇਤ ਹੋਰਨਾਂ ਕਈ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈਣ ਲਿਆ ਹੈ।
ਹਾਲਾਂਕਿ ਕਿਸਾਨਾਂ ਨੇ ਪੁਲਿਸ ਨੂੰ ਹਾਈ ਕੋਰਟ ਦੇ ਸਟੇਅ ਆਰਡਰ ਵੀ ਦਿਖਾਏ ਗਏ ਪ੍ਰੰਤੂ ਇਸ ਦੇ ਬਾਵਜੂਦ ਪੁਲਿਸ ਨੇ ਕਿਸਾਨਾਂ ਨੂੰ ਫੜ ਕੇ ਆਪਣੀ ਗੱਡੀ ਵਿੱਚ ਬਿਠਾ ਲਿਆ। ਪੁਲਿਸ ਉਨ੍ਹਾਂ ਨੂੰ ਕਿਹੜੇ ਥਾਣੇ ਲੈ ਕੇ ਜਾਂ ਰਹੀ ਹੈ। ਮੌਕੇ ਕੁੱਝ ਵੀ ਨਹੀਂ ਦੱਸਿਆ ਗਿਆ।